ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਖਾਂ ਦਾ 552ਵਾਂ ਮੁਫਤ ਕੈਂਪ ਆਯੋਜਿਤ

29
ਕੈਂਪ ਦੌਰਾਨ ਮਰੀਜ਼ ਦੀ ਜਾਂਚ ਕਰਦੇ ਹੋਏ ਡਾਕਟਰ ਨਾਲ ਖੜ੍ਹੇ ਡਾ: ਐੱਸ.ਪੀ. ਸਿੰਘ ਓਬਰਾਏ, ਸੁਖਜਿੰਦਰ ਸਿੰਘ ਹੇਰ ਤੇ ਹੋਰ।
Share

ਇਹ ਸੇਵਾ ਨਿਰੰਤਰ ਜਾਰੀ ਰਹੇਗੀ : ਡਾ: ਐੱਸ.ਪੀ. ਸਿੰਘ ਓਬਰਾਏ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਮੇਲ)- ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵਕ ਅਤੇ ਦੁਬਈ ਦੇ ਵੱਡੇ ਕਾਰੋਬਾਰੀ ਡਾ: ਐੱਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਵੱਲੋਂ ਰਈਆ ਨੇੜਲੇ ਪਿੰਡ ਚੀਮਾ ਬਾਠ ਵਿਖੇ 552ਵਾਂ ਮੁਫਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਡਾ: ਐੱਸ.ਪੀ. ਸਿੰਘ ਓਬਰਾਏ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਪਿੰਡ ਚੀਮਾ ਬਾਠ ਦੇ ਚੜ੍ਹਦੀਕਲਾ ਗਰੁੱਪ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ 125 ਤੋਂ ਵਧੇਰੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਜਿੱਥੇ ਮੁਫਤ ਦਾਰੂ ਵੰਡੇ ਗਏ, ਉਥੇ ਹੀ 32 ਅਜਿਹੇ ਮਰੀਜ਼ਾਂ ਦੀ ਚੋਣ ਕੀਤੀ ਗਈ, ਜਿਨ੍ਹਾਂ ਦੀਆਂ ਅੱਖਾਂ ਦੇ ਟਰੱਸਟ ਵੱਲੋਂ ਅੰਮ੍ਰਿਤਸਰ ਦੇ ਨਾਮਵਰ ਜੈਕਮਲ ਆਈ ਹਸਪਤਾਲ ਤੋਂ ਮੁਫਤ ਅਪ੍ਰੇਸ਼ਨ ਕਰਵਾ ਕੇ ਲੈਨਜ਼ ਪਾਏ ਜਾਣਗੇ। ਇਸ ਦੌਰਾਨ ਗੱਲਬਾਤ ਕਰਦਿਆਂ ਡਾ: ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹੁਣ ਤੱਕ ਹਜ਼ਾਰਾਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਕਰਵਾ ਕੇ ਲੈਨਜ਼ ਪਵਾਏ ਗਏ ਹਨ ਅਤੇ ਟਰੱਸਟ ਵੱਲੋਂ ਦਿੱਤੀਆਂ ਜਾ ਰਹੀਆਂ ਦੂਸਰੀਆਂ ਸੇਵਾਵਾਂ ਵਾਂਗ ਲੋੜਵੰਦਾਂ ਦੇ ਅੱਖਾਂ ਦੇ ਅਪ੍ਰੇਸ਼ਨ ਕਰਵਾਉਣ ਦੀ ਸੇਵਾ ਵੀ ਨਿਰੰਤਰ ਜਾਰੀ ਰੱਖੀ ਜਾਵੇਗੀ। ਇਸ ਮੌਕੇ ਚੜ੍ਹਦੀ ਕਲਾ ਗਰੁੱਪ ਵੱਲੋਂ ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਅਮਨਦੀਪ ਸਿੰਘ, ਹਰਸਿਮਰਨ ਸਿੰਘ, ਕੁਲਵੰਤ ਸਿੰਘ, ਜਗਰੂਪ ਸਿੰਘ, ਬੂਟਾ ਸਿੰਘ, ਸੁੱਚਾ ਸਿੰਘ, ਬਿੱਟੂ, ਲਵਪ੍ਰੀਤ ਸਿੰਘ, ਗੁਰਦੇਵ ਸਿੰਘ, ਸ਼ਵਨ ਅਤੇ ਤਾਰ ਆਦਿ ਹਾਜ਼ਰ ਸਨ।


Share