ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 170 ਪਰਿਵਾਰਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈਕ

23
Share

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਧੀਰ ਸਿੰਘ ਸਾਗੂ/ਪੰਜਾਬ ਮੇਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਮਹੰਤ ਕਸ਼ਮੀਰ ਸਿੰਘ ਅਤੇ ਵਿਸ਼ੇਸ਼ ਮਹਿਮਾਨ ਵਰਿੰਦਰ ਕੁਮਾਰ ਜਲਹੋਤਰਾ ਦੀ ਹਾਜ਼ਰੀ ਵਿੱਚ ਤਕਸੀਮ ਕੀਤੇ ਗਏ ।ਇਸ ਮੌਕੇ ਇਕਾਈ ਮੁਕਤਸਰ ਦੇ ਮੀਡੀਆ ਸਲਾਹਕਾਰ ਰਣਧੀਰ ਸਿੰਘ ਸਾਗੂ  ਨੇ ਦੱਸਿਆ ਕਿ ਇਹ ਰਾਸ਼ੀ ਵਿਧਵਾਵਾਂ, ਗਰੀਬੀ ਦੀ ਰੇਖਾ ਤੋਂ ਥੱਲੇ ਰਹਿ ਰਹੇ ਪਰਿਵਾਰਾਂ, ਬੇਸਹਾਰਾ ਬਜ਼ੁਰਗਾਂ, ਆਦਿ ਨੂੰ  ਘਰ ਦੀ ਸਥਿਤੀ ਅਨੁਸਾਰ ਦਿੱਤੀ ਜਾਂਦੀ ਹੈ ਅਤੇ ਇਹ ਰਾਸ਼ੀ ਉਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਟਰੱਸਟ ਦੀ ਕੋਈ ਵੀ ਰਸੀਦਬੁਕ ਨਹੀਂ ਹੈ। ਇਸ ਤਰ੍ਹਾਂ ਦੀਆਂ ਸੇਵਾਵਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ ਵਿੱਚ ਵੀ ਹਰ ਮਹੀਨੇ ਜਾਰੀ ਹਨ  ਅਤੇ ਜਿਥੇ ਵੀ ਮਾਨਵਤਾ ਤੇ ਕੋਈ ਵੀ ਮੁਸੀਬਤ ਪੈਂਦੀ ਹੈ ਤਾਂ ਉਬਰਾਏ ਮਸੀਹੇ ਦੇ ਰੂਪ ਵਿਚ ਸਾਹਮਣੇ ਆਉਂਦੇ ਹਨ। ਇਸ ਮੌਕੇ ਬਲਵਿੰਦਰ ਸਿੰਘ ਬਰਾੜ, ਬਲਜੀਤ ਸਿੰਘ ਮਾਨ, ਅਸ਼ੋਕ ਕੁਮਾਰ,  ਬਰਨੇਕ ਸਿੰਘ, ਸੋਮ ਨਾਥ, ਗੁਰਪਾਲ ਸਿੰਘ, ਜਤਿੰਦਰ ਸਿੰਘ ਕੈਂਥ, ਰਣਧੀਰ ਸਿੰਘ ,ਪ੍ਰਿੰਸੀਪਲ ਬਿੰਦਰਪਾਲ ਕੋਰ, ਮੈਡਮ ਹਰਿੰਦਰ ਕੌਰ ਅਤੇ ਮੈਡਮ ਮਨਿੰਦਰ ਕੌਰ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਲਾਭਪਾਤਰੀ ਸਹਾਇਤਾ ਚੈਕ ਦਿਖਾਉਂਦੇ ਹੋਏ ਅਤੇ ਟਰੱਸਟ ਦੇ ਮੈਂਬਰ।

Share