#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੰਮ ਕਰਨ ਤੋਂ ਅਸਮਰਥ ਨੂੰ ਦਿੱਤੀ ਸਹਾਇਤਾ ਰਾਸ਼ੀ

ਡਾ. ਉਬਰਾਏ ਵੱਲੋਂ ਨਿੱਜੀ ਦਿਲਚਸਪੀ ਲੈ ਕੇ 6 ਪਾਕਿਸਤਾਨੀ ਨਾਗਰਿਕਾਂ ਦੀ ਬਚਾਈ ਜਾਨ
ਸ੍ਰੀ ਮੁਕਤਸਰ ਸਾਹਿਬ, 7 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋ ਮਾਨਵਤਾ ਦੀ ਭਲਾਈ ਲਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰਨ ਤੋਂ ਅਸਮਰਥ ਅਤੇ ਅਤਿਅੰਤ ਗਰੀਬੀ ਦੀ ਮਾਰ ਹੇਠ ਆਏ ਲੋਕਾਂ ਦੀ ਆਰਥਿਕ ਮਦਦ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡਾਕਟਰ ਐੱਸ.ਪੀ. ਸਿੰਘ ਉਬਰਾਏ ਵਲੋਂ ਭੇਜੀ ਹੋਈ ਰਾਸ਼ੀ ਇਨ੍ਹਾਂ 25 ਲੋਕਾਂ ਨੂੰ ਚੈੱਕ ਰਾਹੀਂ ਤਕਸੀਮ ਕੀਤੀ ਗਈ ਅਤੇ ਡਾ. ਉਬਰਾਏ ਵੱਲੋਂ ਹੁਣ ਫੇਰ ਨਿੱਜੀ ਦਿਲਚਸਪੀ ਲੈ ਕੇ ਸਜ਼ਾ ਯਾਫਤਾ 6 ਪਾਕਿਸਤਾਨੀ ਨਾਗਰਿਕਾਂ ਦੀ ਜਾਨ ਬਚਾਈ ਗਈ ਹੈ। ਗੱਲਬਾਤ ਦੌਰਾਨ ਅਰਵਿੰਦਰ ਪਾਲ ਸਿੰਘ ਚਾਹਲ ਨੇ ਦੱਸਿਆ ਕਿ ਡਾ. ਉਬਰਾਏ ਜਾਤ-ਪਾਤ, ਧਰਮ, ਰੰਗ, ਦੇਸ਼ ਨਹੀਂ ਦੇਖਦੇ, ਸਿਰਫ ਖੂਨ ਦਾ ਰੰਗ ਲਾਲ ਦੇਖਦੇ ਹਨ। ਹੁਣ ਤੱਕ ਡਾ. ਉਬਰਾਏ ਦੇ ਯਤਨਾਂ ਸਦਕਾ 135 ਲੋਕਾਂ ਦੀ ਫਾਂਸੀ ਦੀ ਸਜ਼ਾ ਮੁਆਫ਼ ਹੋ ਚੁੱਕੀ ਹੈ। ਡਾ. ਓਬਰਾਏ ਦੱਸਦੇ ਹਨ ਕਿ ਉਹ ਮਿੱਥ ਕੇ ਕੀਤੇ ਕਤਲਾਂ, ਬਲਾਤਕਾਰੀਆਂ ਦੀ ਮਦਦ ਨਹੀਂ ਕਰਦੇ। ਗੱਲਬਾਤ ਦੌਰਾਨ ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ ਅਤੇ ਰਿਟਾਇਰਡ ਲੈਕਚਰਾਰ ਬਰਨੇਕ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਮੇਂ ‘ਤੇ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਜਾਰੀ ਰਹਿੰਦੀ ਹੈ। ਇਸ ਮੌਕੇ ਜਸਵਿੰਦਰ ਸਿੰਘ ਮਣਕੂ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਰ ਸਨ।