#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੋਰਸ ਪੂਰਾ ਹੋਣ ਉਪਰੰਤ ਦਿੱਤੇ ਸਰਟੀਫਿਕੇਟ

ਸ੍ਰੀ ਮੁਕਤਸਰ ਸਾਹਿਬ, 18 ਫਰਵਰੀ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੰਮ ਲਗਾਤਾਰ ਜਾਰੀ ਹਨ ਇਹਨਾਂ ਵਿਚੋਂ ਇੱਕ ਲੜੀ ਤਹਿਤ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਨੋਜਵਾਨਾਂ ਲਈ ਮੁਫ਼ਤ ਸਿਖਲਾਈ ਸੈਂਟਰ (ਕਪਿਊਟਰ, ਸਿਲਾਈ, ਬਿਊਟੀ ਪਾਰਲਰ) ਖੋਲ੍ਹੇ ਜਾ ਰਹੇ ਹਨ ਤਾਂ ਜੋ ਇਹ ਨੋਜਵਾਨ ਸਿਖਲਾਈ ਪ੍ਰਾਪਤ ਕਰਕੇ ਅਪਣੇ ਪੈਰਾਂ ਤੇ ਖੜੇ ਹੋ ਸਕਣ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅਜਿਹੇ 7 ਮੁਫ਼ਤ ਸਿਖਲਾਈ ਸੈਂਟਰ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਹਨ। ਜਿਨ੍ਹਾਂ ਵਿੱਚ ਨੋਜਵਾਨ ਲੜਕੇ ਅਤੇ ਲੜਕੀਆਂ ਨੂੰ 6 ਮਹੀਨੇ ਦੇ ਕੋਰਸ ਕਰਵਾਉਣ ਉਪਰੰਤ ਆਈ ਐਸ ਉ ਸਰਟੀਫਿਕੇਟ ਦਿੱਤੇ ਜਾਂਦੇ ਹਨ। ਜ਼ਿਲਾ ਪ੍ਰਧਾਨ ਨੇ ਦੱਸਿਆ ਕਿ ਅੱਜ ਕਪਿਊਟਰ ਕੋਰਸ ਪੂਰਾ ਕਰ ਚੁੱਕੇ ਸਿਖਿਆਰਥੀਆਂ ਅਤੇ ਬਿਊਟੀ ਪਾਰਲਰ ਦਾ ਕੋਰਸ ਪੂਰਾ ਕਰ ਚੁੱਕੀਆਂ ਲੜਕੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।ਇਹ ਲੜੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਆਦਿ ਰਾਜਾਂ ਵਿੱਚ ਵੀ ਵੱਡੀ ਗਿਣਤੀ ਵਿਚ ਚੱਲ ਰਹੀ ਹੈ।
ਇਸ ਤੋਂ ਪਹਿਲਾਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਸੈਂਕੜਿਆਂ ਦੀ ਗਿਣਤੀ ਵਿਚ ਨੋਜਵਾਨ ਲੜਕੇ ਅਤੇ ਲੜਕੀਆਂ ਇਸ ਦਾ ਲਾਹਾ ਲੈ ਕੇ ਅੱਜ ਅਪਣੇ ਪਰਿਵਾਰਾਂ ਦਾ ਵਧੀਆ ਪਾਲਣ ਪੋਸ਼ਣ ਕਰ ਰਹੀਆਂ ਹਨ।ਇਸ ਮੌਕੇ ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ , ਮਲਕੀਤ ਸਿੰਘ ਰਿਟਾਇਰਡ ਬੈਕ ਮੈਨੇਜਰ,ਮੈਡਮ ਮਨਿੰਦਰ ਕੌਰ, ਮੈਡਮ ਹਰਿਦਰ ਕੋਰ ( ਦੋਨੋ ਐਜੂਕੇਸ਼ਨ ਸਲਾਹਕਾਰ ਅਤੇ ਸੈਂਟਰ ਕੰਟਰੋਲਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ) ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਪ੍ਰਦੀਪ ਕੁਮਾਰ ਕਪਿਊਟਰ ਅਧਿਆਪਕ ਅਤੇ ਬਿਊਟੀ ਪਾਰਲਰ ਅਧਿਆਪਕ ਆਦਿ ਹਾਜ਼ਰ ਸਨ।