#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 200 ਲੋੜਵੰਦ ਪਰਿਵਾਰਾਂ ਨੂੰ ਦਿੱਤੀ ਮਹੀਨਾਵਾਰ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਪੰਜਾਬ ਮੇਲ)- ਪ੍ਰਸਿੱਧ ਸਮਾਜ ਸੇਵੀ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 200 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਮਹੰਤ ਕਸ਼ਮੀਰ ਸਿੰਘ ਅਤੇ ਸਮਰੀਤ ਕੌਰ ਭਾਗਸਰ (ਟੋਪਰ ਇੰਗਲਿਸ਼ ਮੁਕਾਬਲੇ ਪੰਜਾਬ) ਦੀ ਰਹਿਨੁਮਾਈ ਹੇਠ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਬਜ਼ੁਰਗਾਂ, ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ, ਵਿਧਵਾਵਾਂ ਆਦਿ ਅਤੇ ਹੋਰ ਅਤਿਅੰਤ ਜ਼ਰੂਰਤਮੰਦ 200 ਲੋਕਾਂ ਨੂੰ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਵੀ ਜ਼ਿਲ੍ਹੇ ਵਿਚ ਅਨੇਕਾਂ ਲੋਕ ਭਲਾਈ ਦੇ ਕਾਰਜ ਜਾਰੀ ਹਨ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਇਹ ਰਾਸ਼ੀ ਡਾ. ਓਬਰਾਏ ਵੱਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ। ਇਸ ਮੌਕੇ ਗੁਰਪਾਲ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਸੋਮਨਾਥ, ਅਸ਼ੋਕ ਕੁਮਾਰ, ਸੁਖਬੀਰ ਸਿੰਘ ਜੈਲਦਾਰ, ਜਸਵਿੰਦਰ ਸਿੰਘ ਮਣਕੂ, ਜਤਿੰਦਰ ਸਿੰਘ ਕੈਂਥ, ਲਖਵਿੰਦਰ ਸਿੰਘ ਭਾਗਸਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਗੁਰਚਰਨ ਸਿੰਘ ਮਲੋਟ ਇਕਾਈ ਆਦਿ ਹਾਜ਼ਰ ਸਨ।