#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 8 ਮਾਰਚ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 35 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਬਿਲਕੁਲ ਅਸਮਰੱਥ ਹਨ ਅਜਿਹੀ ਸਥਿਤੀ ਵਿੱਚ ਅਕਸਰ ਪਰਿਵਾਰਕ ਮੈਂਬਰ ਵੀ ਮੂੰਹ ਮੋੜ ਲੈਂਦੇ ਹਨ ਅਜਿਹੀਆਂ ਸਥਿਤੀਆਂ ਵਿੱਚ ਅੰਗਹੀਣ ਵਿਅਕਤੀ ਹੀਣ ਭਾਵਨਾ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਓਬਰਾਏ ਵਲੋਂ ਬਾਂਹ ਫੜਨ ਉਪਰੰਤ ਇਹਨਾਂ ਨੂੰ ਹਰ ਮਹੀਨੇ ਗੁਜਾਰੇ ਲਈ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।
ਅੰਗਹੀਣ ਵਿਅਕਤੀਆਂ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਓਬਰਾਏ ਸਾਡੀ ਲਾਠੀ ਬਣਕੇ ਸਾਡੇ ਨਾਲ ਖੜ੍ਹੇ ਹਨ ਇਸ ਮੌਕੇ ਗੁਰਪਾਲ ਸਿੰਘ, ਗੁਰਜੀਤ ਸਿੰਘ ਜੀਤਾ, ਅਸ਼ੋਕ ਕੁਮਾਰ, ਸੋਮਨਾਥ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਸਬੀਰ ਸਿੰਘ ਰਿਟਾਇਰਡ ਏ ਐਸ ਆਈ, ਜਸਵਿੰਦਰ ਸਿੰਘ ਮਣਕੂ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਰ ਸਨ।