ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 200 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਹਰਚਰਨ ਸਿੰਘ ਸੋਥਾ ਮੈਬਰ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਤਕਸੀਮ ਕੀਤੇ ਗਏ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਹੀਨਾਵਾਰ ਸਹਾਇਤਾ ਰਾਸ਼ੀ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਬਜ਼ੁਰਗਾਂ, ਕੰਮ ਕਰਨ ਤੋਂ ਅਸਮਰਥ, ਅਤੇ ਇਕੱਲੀਆਂ ਰਹਿ ਰਹੀਆਂ ਵਿਧਵਾਵਾਂ ਨੂੰ ਦਿੱਤੀ ਜਾਂਦੀ ਹੈ ਇਹ ਲੜੀ ਪਿਛਲੇ 9 ਸਾਲ ਤੋਂ ਜਾਰੀ ਹੈ, ਜ਼ਿਲਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ 9 ਮੁਫ਼ਤ ਸਿਖਲਾਈ ਸੈਂਟਰ (ਕਪਿਊਟਰ, ਸਿਲਾਈ, ਬਿਊਟੀ ਪਾਰਲਰ) ਵੀ ਚੱਲ ਰਹੇ ਹਨ ਤਾਂ ਜੋ ਨੋਜਵਾਨ ਕੰਮਾਂ ਵਿੱਚ ਨਿਪੁੰਨ ਹੋ ਕੇ ਅਪਣੇ ਪੈਰਾਂ ਤੇ ਖੜੇ ਹੋ ਸਕਣ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਟਰੱਸਟ ਦੀ ਕੋਈ ਵੀ ਰਸੀਦਬੁਕ ਨਹੀਂ ਹੈ।ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਗੁਰਪਾਲ ਸਿੰਘ, ਮਲਕੀਤ ਸਿੰਘ ਰਿਟਾਇਰਡ ਬੈਕ ਮੈਨੇਜਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਸੋਮਨਾਥ, ਜਸਬੀਰ ਸਿੰਘ ਰਿਟਾਇਰਡ ਏ ਐਸ ਆਈ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ, ਜਸਵਿੰਦਰ ਸਿੰਘ ਮਣਕੂ ਆਦਿ ਹਾਜ਼ਰ ਸਨ ।