#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਦਿੱਤੀ Wheel Chair

ਸ੍ਰੀ ਮੁਕਤਸਰ ਸਾਹਿਬ, 27 ਮਾਰਚ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਲੋਕ ਭਲਾਈ ਦੇ ਅਨੇਕਾਂ ਕਾਰਜ ਜਾਰੀ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਤਿ ਲੋੜਵੰਦ ਅਤੇ ਗਰੀਬ ਪਰਿਵਾਰ ਦੇ ਮੈਂਬਰ ਨੂੰ ਵ੍ਹੀਲ ਚੇਅਰ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਗੱਲਬਾਤ ਦੌਰਾਨ ਦੱਸਿਆ ਕਿ ਸੁਖਵਿੰਦਰ ਸਿੰਘ ਜੋ ਅੱਜ ਤੋਂ 7 ਸਾਲ ਪਹਿਲਾਂ ਐਕਸੀਡੈਂਟ ਦੌਰਾਨ ਬਿਲਕੁਲ ਨਕਾਰਾ ਹੋ ਗਿਆ ਸੀ ਅਤੇ ਮੰਜੇ ਉੱਤੇ ਹੀ ਪਿਆ ਰਹਿੰਦਾ ਹੈ।
ਹੁਣ 7 ਸਾਲ ਬਾਅਦ ਥੋੜ੍ਹਾ-ਥੋੜ੍ਹਾ ਮੰਜੇ ਉੱਤੇ ਬੈਠਣ ਜੋਗਾ ਹੋ ਗਿਆ ਹੈ, ਤਾਂ ਪਰਿਵਾਰ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਨਾਲ ਤਾਲਮੇਲ ਕਰਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਟੀਮ ਨੂੰ ਵ੍ਹੀਲ ਚੇਅਰ ਲਈ ਬੇਨਤੀ ਕੀਤੀ ਗਈ ਸੀ। ਜੋ ਡਾ. ਓਬਰਾਏ ਵਲੋਂ ਤੁਰੰਤ ਵ੍ਹੀਲ ਚੇਅਰ ਭੇਜੀ ਗਈ, ਤਾਂ ਸ੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਪਰਿਵਾਰ ਦੀ ਹਾਜ਼ਰੀ ਵਿਚ ਉਸ ਨੂੰ ਦਿੱਤੀ ਗਈ ਪਰਿਵਾਰ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਘਰ ਦਾ ਕਮਾਊ ਮੈਂਬਰ ਨਕਾਰਾ ਹੋਣ ਤੋਂ ਬਾਅਦ ਡਾ. ਓਬਰਾਏ ਵੱਲੋਂ ਇਸ ਪਰਿਵਾਰ ਦੀ ਬਾਂਹ ਫੜੀ ਹੋਈ ਹੈ। ਹਰ ਮਹੀਨੇ ਸਹਾਇਤਾ ਰਾਸ਼ੀ ਵੀ ਦਿੱਤੀ ਜਾਂਦੀ ਹੈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਡਾ. ਓਬਰਾਏ ਵਲੋਂ ਸਾਰੀ ਰਾਸ਼ੀ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਗੁਰਪਾਲ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਅਸ਼ੋਕ ਕੁਮਾਰ, ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ।