#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਓਬਰਾਏ ਦੇ ਜਨਮਦਿਨ ਨੂੰ ਸਮਰਪਿਤ ਲੋੜਵੰਦਾਂ ਦੀ ਕੀਤੀ ਮਦਦ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੇ 69ਵੇਂ ਜਨਮਦਿਨ ਨੂੰ ਸਮਰਪਿਤ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ 69ਵਾਂ ਜਨਮਦਿਨ ਕੰਮ ਕਰਨ ਤੋਂ ਅਸਮਰਥ, ਇਕੱਲੀਆਂ ਰਹਿ ਰਹੀਆਂ ਵਿਧਵਾਵਾਂ, ਬੇਸਹਾਰਾ ਬਜ਼ੁਰਗ ਔਰਤਾਂ ਨੂੰ ਗੁਜ਼ਾਰੇ ਲਈ ਸਹਾਇਤਾ ਰਾਸ਼ੀ ਦੇ ਕੇ ਮਨਾਇਆ ਗਿਆ। ਇਸ ਮੌਕੇ ਇਨ੍ਹਾਂ ਲੋੜਵੰਦ ਲੋਕਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਗਈ ਅਤੇ ਸਹਾਇਤਾ ਰਾਸ਼ੀ ਦੇਣ ਲਈ ਧੰਨਵਾਦ ਕੀਤਾ ਗਿਆ। ਗੱਲਬਾਤ ਦੌਰਾਨ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਡਾ. ਓਬਰਾਏ ਵਲੋਂ ਪੂਰੀ ਦੁਨੀਆਂ ਵਿਚ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਮਨੁੱਖਤਾ ਦੀ ਸੇਵਾ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਧਾਨ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਮੁੱਚੀ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ 69ਵੇਂ ਜਨਮਦਿਨ ‘ਤੇ ਵਧਾਈ ਦਿੱਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਜੋਨ ਨੇ ਦੱਸਿਆ ਕਿ ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ। ਇਸ ਮੌਕੇ ਵਧਾਈ ਦੇਣ ਵਾਲਿਆਂ ਵਿਚ ਗੁਰਪਾਲ ਸਿੰਘ ਪਾਲੀ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਚਰਨਜੀਤ ਸਿੰਘ, ਜਸਪਾਲ ਸਿੰਘ ਰਿਟਾਇਰਡ ਲੈਕਚਰਾਰ, ਮਾਸਟਰ ਰਜਿੰਦਰ ਸਿੰਘ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਅਸ਼ੋਕ ਕੁਮਾਰ, ਸੋਮਨਾਥ, ਜਸਵਿੰਦਰ ਸਿੰਘ ਮਣਕੂ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਸੁਖਬੀਰ ਸਿੰਘ ਜੈਲਦਾਰ, ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਰਣਧੀਰ ਸਿੰਘ ਸਾਗੂ, ਜਤਿੰਦਰ ਸਿੰਘ ਕੈਂਥ, ਮੈਡਮ ਹਰਿੰਦਰ ਕੌਰ, ਪ੍ਰਿੰਸੀਪਲ ਬਿੰਦਰ ਪਾਲ ਕੌਰ, ਮੈਡਮ ਮਨਿੰਦਰ ਕੌਰ ਆਦਿ ਹਾਜ਼ਰ ਸਨ।