#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਲੈਣ ਲਈ ਦਿੱਤੀ ਸਹਾਇਤਾ ਰਾਸੀ

ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦ ਭਾਵ ਤੋਂ ਮਨੁੱਖਤਾ ਦੀ ਸੇਵਾ ਕੀਤੀ ਜਾ ਰਹੀ ਹੈ ਇਸ ਸੇਵਾ ਦੋਰਾਨ ਸਿਰਫ਼ ਖੂਨ ਦਾ ਰੰਗ ਲਾਲ ਦੇਖਿਆ ਜਾਂਦਾ ਹੈ ਨਾ ਕਿ ਧਰਮ,ਜਾਤ,ਨਸਲ, ਅਤੇ ਦੇਸ਼।
ਇਸ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਬਹੁਤ ਹੀ ਗਰੀਬ ਦਵਾਈਆਂ ਖਰੀਦਣ ਤੋਂ ਅਸਮਰਥ ਮਰੀਜ਼ਾਂ ਨੂੰ ਦਵਾਈਆਂ ਲੈਣ ਲਈ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਗਰੀਬ 15 ਮਰੀਜ਼ ਜੋ ਵੱਖ ਵੱਖ ਬਿਮਾਰੀਆਂ ਤੋਂ ਪੀੜਤ ਹਨ ਅਤੇ ਲੰਮੇਂ ਸਮੇਂ ਤੋਂ ਬੀਮਾਰ ਹੋਣ ਕਾਰਣ ਦਵਾਈਆਂ ਖਰੀਦਣ ਤੋਂ ਵਾਂਝੇ ਹੋ ਗਏ ਸਨ ਤਾਂ ਇਹਨਾਂ ਦੀ ਪੁਕਾਰ ਡਾਕਟਰ ਐਸ ਪੀ ਸਿੰਘ ਓਬਰਾਏ ਕੋਲ ਭੇਜੀ ਗਈ ਅਤੇ ਬਿਮਾਰੀਆਂ ਬਾਰੇ ਵੀ ਦੱਸਿਆ ਗਿਆ ਤਾਂ ਮਾਨਵਤਾ ਦੇ ਮਸੀਹਾ ਨੇ ਇਨ੍ਹਾਂ ਦੀ ਪੁਕਾਰ ਸੁਨਣ ਉਪਰੰਤ ਤਰੁੰਤ ਸਹਾਇਤਾ ਰਾਸ਼ੀ ਭੇਜੀ ਗਈ ਅਤੇ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਚੈਕ ਦਿੱਤੇ ਗਏ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਮਰੀਜ਼ਾਂ ਨੇਂ ਕਿਹਾ ਕਿ ਅਸੀਂ ਬਹੁਤ ਹੀ ਮਾਯੂਸ ਹੋ ਗੲਏ ਸੀ ਪਰ ਡਾਕਟਰ ਓਬਰਾਏ ਦੇ ਇਸ ਉਪਰਾਲੇ ਨੇਂ ਸਾਨੂੰ ਫਿਰ ਚੜਦੀ ਕਲਾ ਵਿੱਚ ਕਰ ਦਿੱਤਾ ਹੈ ਅਸੀਂ ਡਾਕਟਰ ਉਬਰਾਏ ਦੀ ਲੰਮੀ ਉਮਰ ਦੀ ਕਾਮਨਾ ਕਰਦੇ ਹਾਂ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਜੋਨ ਨੇ ਦੱਸਿਆ ਕਿ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਟਰੱਸਟ ਦੀ ਕੋਈ ਵੀ ਰਸੀਦਬੁਕ ਨਹੀਂ ਹੈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਮਲਕੀਤ ਸਿੰਘ ਰਿਟਾਇਰਡ ਬੈਕ ਮੈਨੇਜਰ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਤਿੰਦਰ ਸਿੰਘ ਕੈਂਥ, ਗੁਰਪਾਲ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਜਸਬੀਰ ਸਿੰਘ ਰਿਟਾਇਰਡ ਏ ਐਸ ਆਈ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ।