#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਜ਼ਦੂਰ ਦਿਵਸ ਤੇ ਮਜ਼ਦੂਰਾਂ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 2 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ 24 ਘੰਟੇ ਦਰਵਾਜ਼ੇ ਖੁੱਲ੍ਹੇ ਰੱਖੇ ਗਏ ਹਨ। ਇਸ ਲੜੀ ਨੂੰ ਅੱਗੇ ਤੋਰਦਿਆਂ 1 ਮਈ ਨੂੰ ਮਜ਼ਦੂਰ ਦਿਵਸ ਤੇ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 32 ਗਰੀਬ ਅਤੇ ਬੇਸਹਾਰਾ ਬਜ਼ੁਰਗ ਮਜ਼ਦੂਰਾਂ (ਆਦਮੀ ਅਤੇ ਔਰਤਾਂ) ਨੂੰ ਅਪਣੇ ਗੁਜ਼ਾਰੇ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਮਨਾਉਂਦੇ ਹੋਏ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਭੇਜੀ ਹੋਈ ਰਾਸ਼ੀ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਮਜ਼ਦੂਰਾਂ (ਆਦਮੀ ਅਤੇ ਔਰਤ) ਨੂੰ ਦਿੱਤੀ ਗਈ। ਇਹ ਮੌਕੇ ਮਜ਼ਦੂਰਾਂ ਨੇ ਕਿਹਾ ਕਿ ਗਰੀਬੀ ਸ਼ਬਦ ਬਹੁਤ ਹੀ ਛੋਟਾ ਹੈ ਪਰ ਗ਼ਰੀਬੀ ਕੱਟਣੀ ਬਹੁਤ ਹੀ ਔਖੀ ਹੈ। ਅੰਤ ਵਿਚ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਜੋਨ ਨੇ ਦੱਸਿਆ ਟਰੱਸਟ ਵੱਲੋਂ ਦੁਨੀਆਂ ਭਰ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਭਲਾਈ ਦੇ ਕਾਰਜ ਜਾਰੀ ਹਨ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਗੁਰਪਾਲ ਸਿੰਘ, ਜਤਿੰਦਰ ਸਿੰਘ ਕੈਂਥ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਸੁਖਬੀਰ ਸਿੰਘ ਜੈਲਦਾਰ, ਰਣਧੀਰ ਸਿੰਘ ਸਾਗੂ (ਕੈਨੇਡਾ) ਬਰਨੇਕ ਸਿੰਘ ਰਿਟਾਇਰਡ ਲੈਕਚਰਾਰ ਆਦਿ ਹਾਜ਼ਰ ਸਨ।