#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 200 ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 21 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਕਾਰਜ ਲਗਾਤਾਰ ਜਾਰੀ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿਚ 200 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਹੀਨਾਵਾਰ ਸਹਾਇਤਾ ਰਾਸ਼ੀ ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ, ਬੇਸਹਾਰਾ ਵਿਧਵਾਵਾਂ ਆਦਿ ਨੂੰ ਦਿੱਤੀ ਜਾਂਦੀ ਹੈ। ਇਹ ਲੜੀ ਪਿਛਲੇ 9 ਸਾਲ ਤੋਂ ਲਗਾਤਾਰ ਜਾਰੀ ਹੈ। ਇਸ ਤੋਂ ਇਲਾਵਾ ਸਮੇਂ-ਸਮੇਂ ‘ਤੇ ਦਵਾਈਆਂ ਖਰੀਦਣ ਲਈ ਵੀ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਪਰਿਵਾਰਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਮਾਲਵਾ ਜੋਨ ਨੇ ਦੱਸਿਆ ਕਿ ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ। ਇਹ ਰਾਸ਼ੀ ਡਾ. ਓਬਰਾਏ ਵੱਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਜਸਪਾਲ ਸਿੰਘ ਰਿਟਾਇਰਡ ਲੈਕਚਰਾਰ, ਸੁਖਬੀਰ ਸਿੰਘ ਜੈਲਦਾਰ, ਗੁਰਪਾਲ ਸਿੰਘ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਜਤਿੰਦਰ ਸਿੰਘ ਕੈਂਥ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਸੋਮਨਾਥ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਸਵਿੰਦਰ ਸਿੰਘ ਮਣਕੂ, ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ ਆਦਿ ਹਾਜ਼ਰ ਸਨ।