ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 92 ਦੇ ਕਰੀਬ ਅਫਗਾਨੀ ਪਰਿਵਾਰਾਂ ਦੀ ਕੀਤੀ ਮਦਦ

469
ਅਫਗਾਨਿਸਤਾਨ ਤੋਂ ਆਏ 92 ਦੇ ਕਰੀਬ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰਤ ਦਾ ਸਾਮਾਨ ਭੇਂਟ ਕਰਦੇ ਹੋਏ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਂਬਰ।
Share

ਲੁਧਿਆਣਾ, 15 ਮਈ (ਪੰਜਾਬ ਮੇਲ)- ਸਰਬੱਤ ਦਾ ਭਲਾ ਟਰੱਸਟ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਤਹਿਤ ਸ਼ਹਿਰ ਦੇ ਛਾਉਣੀ ਮੁਹੱਲਾ ਤੋਂ ਇਲਾਵਾ ਵੱਖ-ਵੱਖ ਹਿੱਸਿਆਂ ਵਿਚ ਰਹਿ ਰਹੇ 92 ਦੇ ਕਰੀਬ ਅਫਗਾਨਿਸਤਾਨ ਤੋਂ ਆਏ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰਤ ਦਾ ਸਾਮਾਨ ਪ੍ਰਦਾਨ ਕੀਤਾ ਗਿਆ। ਇਸ ਮੌਕੇ ਜੁਡੀਸ਼ਲ ਮੈਜਿਸਟ੍ਰੇਟ ਫਸਟ ਕਲਾਸ ਪੁਨੀਤ ਮੋਹਨੀਆ ਨੇ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਦੀ ਕੀਤੀ ਜਾ ਰਹੀ ਸਹਾਇਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਟਰੱਸਟ ਦੇ ਚੇਅਰਮੈਨ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਮਨੁੱਖਤਾ ਦੀ ਸੇਵਾ ਲਈ ਕਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਤਹਿਤ ਇਸ ਦੁੱਖ ਦੀ ਘੜੀ ਮੌਕੇ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਜਿੱਥੇ ਇਨ੍ਹਾਂ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰਤ ਦਾ ਸਾਮਾਨ ਦਿੱਤਾ ਜਾ ਰਿਹਾ ਹੈ, ਉਥੇ ਇਨ੍ਹਾਂ ਪਰਿਵਾਰਾਂ ਨੂੰ ਮਾਨਸਿਕ ਤੌਰ ‘ਤੇ ਵੀ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਜਥੇਬੰਦੇ ਦੇ ਸਰਪ੍ਰਸਤ ਆਈ.ਪੀ.ਐੱਸ. ਅਧਿਕਾਰੀ ਇਕਬਾਲ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ, ਜਨਰਲ ਸਕੱਤਰ ਚੰਦਰ ਭਨੋਟ ਅਤੇ ਤਜਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਇਨ੍ਹਾਂ ਪਰਿਵਾਰਾਂ ਦਾ ਹਾਲ-ਚਾਲ ਪੁੱਛ ਕੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਲੋੜਵੰਦ ਪਰਿਵਾਰ ਉਨ੍ਹਾਂ ਨਾਲ ਕਿਸੇ ਵੀ ਸਮੇਂ ਸੰਪਰਕ ਕਰ ਸਕਦੇ ਹਨ। ਟਰੱਸਟ ਦੇ ਚੇਅਰਮੈਨ ਡਾ. ਐੱਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਟਰੱਸਟ ਵੱਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਸੁਖਜਿੰਦਰ ਸਿੰਘ ਗਿੱਲ, ਸੁਖਪ੍ਰੀਤ ਸਿੰਘ, ਅਮਰਦੀਪ ਸਿੰਘ ਦਿਓਲ ਅਤੇ ਹਰਨੇਕ ਸਿੰਘ ਵੀ ਹਾਜ਼ਰ ਸਨ।


Share