#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਦੀ ਕੀਤੀ ਮਦਦ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 10 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋਕ ਅਤਿ ਦੀ ਗਰੀਬੀ ਵਿਚੋਂ ਗੁਜ਼ਰ ਰਹੇ ਹਨ। ਇਨ੍ਹਾਂ ਦਾ ਕੋਈ ਵੀ ਸਹਾਰਾ ਨਹੀਂ ਹੈ ਅਤੇ ਕੁੱਝ ਬਿਲਕੁਲ ਇਕੱਲੇ ਰਹਿ ਰਹੇ ਹਨ। ਸਰੀਰਕ ਬੀਮਾਰੀਆਂ ਕਾਰਨ ਕੰਮ ਕਰਨ ਤੋਂ ਅਸਮਰਥ ਹਨ, ਤਾਂ ਇਨ੍ਹਾਂ ਦੀ ਬਾਂਹ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਫ਼ੜੀ ਹੋਈ ਹੈ। ਸਮੇਂ-ਸਮੇਂ ‘ਤੇ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ, ਤਾਂ ਜੋ ਇਹ ਲੋਕ ਆਪਣਾ ਗੁਜ਼ਾਰਾ ਕਰ ਸਕਣ। ਸਹਾਇਤਾ ਰਾਸ਼ੀ ਲੈਣ ਉਪਰੰਤ ਇਨ੍ਹਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਜੈਲਦਾਰ, ਸੋਮਨਾਥ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ।