ਸ੍ਰੀ ਮੁਕਤਸਰ ਸਾਹਿਬ, 21 ਜੂਨ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਅਗਵਾਈ ਵਿਚ 212 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਹੀਨਾਵਾਰ ਸਹਾਇਤਾ ਰਾਸ਼ੀ ਬੇਸਹਾਰਾ ਵਿਧਵਾਵਾਂ, ਬੇਸਹਾਰਾ ਬੱਚਿਆਂ, ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ, ਗਰੀਬੀ ਦੀ ਰੇਖਾ ਤੋਂ ਵੀ ਹੇਠਾਂ ਰਹਿ ਰਹੇ ਲੋਕਾਂ ਨੂੰ ਹਰ ਮਹੀਨੇ ਦਿੱਤੀ ਜਾਂਦੀ ਹੈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਹ ਲੜੀ ਪਿਛਲੇ 9 ਸਾਲ ਤੋਂ ਲਗਾਤਾਰ ਨਿਰਵਿਘਨ ਜਾਰੀ ਹੈ ਅਤੇ ਇਹ ਰਾਸ਼ੀ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਕਿਉਂਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਦੁਨੀਆਂ ਵਿਚ ਕੋਈ ਵੀ ਰਸੀਦਬੁੱਕ ਨਹੀਂ ਹੈ, ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਦੁਨੀਆਂ ਭਰ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਭਲਾਈ ਦੇ ਕਾਰਜ ਜਾਰੀ ਹਨ। ਸਮੇਂ-ਸਮੇਂ ‘ਤੇ ਲੋੜ ਮੁਤਾਬਿਕ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਕਾਰਜ ਜਾਰੀ ਹਨ। ਇਸ ਮੌਕੇ ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਜਸਪਾਲ ਸਿੰਘ ਰਿਟਾਇਰਡ ਲੈਕਚਰਾਰ, ਸੋਮਨਾਥ, ਗੁਰਪਾਲ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਚਰਨਜੀਤ ਸਿੰਘ, ਅਸ਼ੋਕ ਕੁਮਾਰ, ਮਾਸਟਰ ਰਜਿੰਦਰ ਸਿੰਘ, ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 212 ਲੋੜਵੰਦ ਪਰਿਵਾਰਾਂ ਨੂੰ ਦਿੱਤੀ ਮਹੀਨਾਵਾਰ ਸਹਾਇਤਾ ਰਾਸ਼ੀ
