ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਨੋਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਸ਼ੁਰੂ ਕੀਤੀ ਗਈ ਹੈ ਇਸ ਸਕੀਮ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਮੁਕਤਸਰ ਸਾਹਿਬ ਵਿਚ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਅਤੇ ਮੁਫ਼ਤ ਬਿਊਟੀ ਪਾਰਲਰ ਸੈਂਟਰ ਖੋਲ੍ਹੇ ਗਏ ਹਨ। ਜਿਨ੍ਹਾਂ ਉਦਘਾਟਨ ਡਾਕਟਰ ਗਗਨਦੀਪ ਕੌਰ ਸਿਵਲ ਜੱਜ ਸੀਨੀਅਰ ਡਵੀਜਨ ਕਮ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਅਪਣੇ ਕਰ ਕਮਲਾਂ ਨਾਲ ਕੀਤਾ ਗਿਆ ਅਤੇ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਅਜਿਹੇ ਉਪਰਾਲੇ ਬੇਰੁਜ਼ਗਾਰ ਅਤੇ ਗਰੀਬ ਲੋਕਾਂ ਲਈ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੋਰਸਾਂ ਨੂੰ ਕਰਨ ਉਪਰੰਤ ਨੋਜਵਾਨ ਅਪਣੇ ਪੈਰਾਂ ਤੇ ਖੜੇ ਹੋਣ ਦੇ ਸਮਰੱਥ ਬਣਦੇ ਹਨ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅਜਿਹੇ ਮੁਫ਼ਤ 9 ਸਿਖਲਾਈ ਸੈਂਟਰ (ਬਿਊਟੀ ਪਾਰਲਰ, ਕੰਪਿਊਟਰ ਸੈਂਟਰ, ਸਿਲਾਈ ਸੈਂਟਰ) ਚੱਲ ਰਹੇ ਹਨ ਅਤੇ ਪਿਛਲੇ ਸਮੇਂ ਦੌਰਾਨ ਸੈਂਕੜਿਆਂ ਦੀ ਗਿਣਤੀ ਵਿਚ ਨੋਜਵਾਨ ਲੜਕੇ ਲੜਕੀਆਂ ਇਹਨਾਂ ਸੈਂਟਰਾਂ ਤੋਂ ਸਿਖਲਾਈ ਲੈ ਕੇ ਅਪਣੇ ਪਰਿਵਾਰਾਂ ਦਾ ਵਧੀਆ ਪਾਲਣ ਪੋਸ਼ਣ ਕਰ ਰਹੇ ਹਨ,6ਮਹੀਨੇ ਦਾ ਕੋਰਸ ਪੂਰਾ ਕਰਨ ਉਪਰੰਤ ਆਈ ਐਸ ਓ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ। ਸਿਖਲਾਈ ਦੋਰਾਨ ਕਿਸੇ ਵੀ ਸਿਖਿਆਰਥੀ ਤੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ। ਇਸ ਮੌਕੇ ਜੀਵਨ ਕੁਮਾਰ ਸਿੰਗਲਾ ਸੀਨੀਅਰ ਸਹਾਇਕ, ਜਸਪਾਲ ਸਿੰਘ ਰਿਟਾ ਲੈਕਚਰਾਰ, ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਜਤਿੰਦਰ ਸਿੰਘ ਕੈਂਥ,ਮਾਸਟਰ ਰਜਿੰਦਰ ਸਿੰਘ, ਅਸ਼ੋਕ ਕੁਮਾਰ, ਸੋਮਨਾਥ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਅਨੀਤਾ ਰਾਣੀ ਬਿਊਟੀ ਪਾਰਲਰ ਅਧਿਆਪਕ, ਰੇਣੂ ਸ਼ਰਮਾ ਸਿਲਾਈ ਅਧਿਆਪਕ ਆਦਿ ਹਾਜ਼ਰ ਸਨ।