ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜਿੱਥੇ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਨੌਜਵਾਨ ਲੜਕੇ ਲੜਕੀਆਂ ਨੂੰ ਮੁਫਤ ਸਿਖਲਾਈ (ਕੰਪਿਊਟਰ, ਸਿਲਾਈ, ਬਿਊਟੀ ਪਾਰਲਰ) ਦੇ ਕੇ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ, ਉੱਥੇ ਸੰਨੀ ਓਬਰਾਏ ਸਕਾਲਰਸ਼ਿਪ ਸਕੀਮ ਤਹਿਤ ਲੋੜਵੰਦ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਕੇ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਬਹੁਤ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਕਿਉਂਕਿ ਕਈ ਵਿਦਿਆਰਥੀ ਪੜ੍ਹਨ ਵਿਚ ਬਹੁਤ ਹੋਸ਼ਿਆਰ ਹੁੰਦੇ ਹਨ ਪਰ ਘਰਾਂ ਦੀਆਂ ਮਜਬੂਰੀਆਂ ਕਾਰਨ ਪੜ੍ਹਾਈ ਜਾਰੀ ਨਹੀਂ ਰੱਖ ਸਕਦੇ, ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਬਹੁਤ ਹੀ ਪੜ੍ਹਾਈ ਵਿਚ ਹੋਸ਼ਿਆਰ ਵਿਦਿਆਰਥਣ ਜੋ ਪੜ੍ਹਨਾ ਚਾਹੁੰਦੀ ਸੀ ਪਰ ਘਰੇਲੂ ਹਾਲਾਤ ਚੰਗੇ ਨਾ ਹੋਣ ਕਾਰਨ ਪਰਿਵਾਰ ਵਾਲੇ ਪੜ੍ਹਾਉਣ ਤੋਂ ਅਸਮਰਥ ਸਨ ਤਾਂ ਇਹ ਕੇਸ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੇ ਧਿਆਨ ਵਿਚ ਆਉਣ ਉਪਰੰਤ ਤੁਰੰਤ ਲੜਕੀ ਨੂੰ 14000 ਦੀ ਰਾਸ਼ੀ ਪੜ੍ਹਾਈ ਜਾਰੀ ਰੱਖਣ ਲਈ ਦਿੱਤੀ ਗਈ। ਇਹ ਚੈੱਕ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਸਮਾਗਮ ਦੌਰਾਨ ਡਾਕਟਰ ਗਗਨਦੀਪ ਕੌਰ ਸੀਨੀਅਰ ਸਿਵਲ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਹਾਜ਼ਰੀ ਵਿਚ ਲੋੜਵੰਦ ਵਿਦਿਆਰਥਣ ਨੂੰ ਪੜ੍ਹਾਈ ਜਾਰੀ ਰੱਖਣ ਲਈ ਦਿੱਤਾ ਗਿਆ। ਇਸ ਮੌਕੇ ਨਵੀਨ ਕੁਮਾਰ ਸਿੰਗਲਾ ਸੀਨੀਅਰ ਸਹਾਇਕ, ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ ਸਕੱਤਰ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ ਮੀਤ ਪ੍ਰਧਾਨ, ਮਾਸਟਰ ਰਜਿੰਦਰ ਸਿੰਘ, ਸੋਮਨਾਥ, ਅਸ਼ੋਕ ਕੁਮਾਰ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ ਆਦਿ ਹਾਜ਼ਰ ਸਨ।