#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

-510 ਲੋਕਾਂ ਦੀ ਕੀਤੀ ਅੱਖਾਂ ਦੀ ਜਾਂਚ
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਦਾਰ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਰਦਾਰ ਕੁਲਦੀਪ ਸਿੰਘ ਗਰੇਵਾਲ (ਸਿਹਤ ਸੇਵਾਵਾਂ ਸਲਾਹ ਕਾਰ) ਦੀ ਅਗਵਾਈ ਵਿਚ ਪਿੰਡ ਰਣਜੀਤ ਗੜ੍ਹ ਝੁੱਗੇ ਦੇ ਗੁਰਦੁਆਰਾ ਸਾਹਿਬ ਵਿਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਡਾਕਟਰ ਹਰਸ਼ਪਰੀਤ ਕੌਰ ਮਹਿੰਦਰਾ ਅਤੇ ਸਿਮਰਨਜੀਤ ਸਿੰਘ ਭੀਨਾ ਬਰਾੜ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਅਤੇ ਸਰਪੰਚ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕੈਂਪ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਰਦਾਸ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ ਗਈ। 510 ਲੋਕਾਂ ਦੀ ਅੱਖਾਂ ਦੀ ਜਾਂਚ ਡਾਕਟਰ ਹਰਸ਼ਪ੍ਰੀਤ ਕੌਰ ਮਹਿੰਦਰਾ ਆਈ ਸਰਜਨ ਸਿਵਲ ਹਸਪਤਾਲ ਸ੍ਰੀ ਮੁਕਤਸਰ ਵੱਲੋਂ ਕੀਤੀ ਗਈ ਅਤੇ ਲੋੜਵੰਦ ਲੋਕਾਂ ਨੂੰ ਦਵਾਈਆਂ ਅਤੇ ਨੇੜੇ ਦੀ ਨਿਗਾਹ ਦੀਆਂ ਐਨਕਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਦਿੱਤੀਆਂ ਗਈਆਂ ਅਤੇ 25 ਦੇ ਕਰੀਬ ਮਰੀਜ਼ ਅਪਰੇਸ਼ਨ ਲਈ ਚੁਣੇ ਗਏ। ਇਨ੍ਹਾਂ ਦੇ ਅਪਰੇਸ਼ਨ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲੋੜੀਂਦੇ ਟੈਸਟ ਪਾਸ ਕਰਨ ਉਪਰੰਤ ਕੀਤੇ ਜਾਣਗੇ। ਇਸ ਮੌਕੇ ਸਿਮਰਨਜੀਤ ਸਿੰਘ ਭੀਨਾ ਬਰਾੜ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਸਰਪੰਚ ਵੱਲੋਂ ਵੀ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਪਿੰਡ ਰਣਜੀਤ ਗੜ੍ਹ ਝੁੱਗੇ ਦੇ ਵਾਸੀਆਂ ਵੱਲੋਂ ਸਾਰੀ ਸੰਗਤ ਲਈ ਖੁੱਲ੍ਹਾ ਲੰਗਰ ਲਗਾਇਆ ਗਿਆ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਇਹ ਟਰੱਸਟ ਦਾ 601ਵਾਂ ਕੈਂਪ ਹੈ ਅਤੇ ਇਹ ਸਾਰੀ ਰਾਸ਼ੀ ਡਾ. ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਜਸਪ੍ਰੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਕਾਂਗਰਸ ਨੇ ਦੱਸਿਆ ਕਿ ਡਾ. ਓਬਰਾਏ ਵੱਲੋਂ ਪਹਿਲਾਂ ਵੀ ਸਾਡੇ ਪਿੰਡ ਵਿਚ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ ਗਏ ਹਨ। ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਮਲਕੀਤ ਸਿੰਘ, ਮਾਸਟਰ ਰਾਜਿੰਦਰ ਸਿੰਘ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਸੋਮਨਾਥ, ਰਛਪਾਲ ਸਿੰਘ ਡਿਵੈਲਪਮੈਂਟ ਅਫਸਰ ਐੱਲ.ਆਈ.ਸੀ., ਮੈਡਮ ਮਨਿੰਦਰ ਕੌਰ, ਬਰਨੇਕ ਸਿੰਘ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਮੈਡਮ ਸੁਨੀਤਾ ਰਾਣੀ ਆਦਿ ਨੇ ਕੈਂਪ ਦੌਰਾਨ ਬਾਖੂਬੀ ਡਿਊਟੀਆਂ ਨੂੰ ਨਿਭਾਇਆ ਅਤੇ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਯੁਕਤ ਕੀਤੇ ਗਏ ਸਮੂਹ ਸਟਾਫ ਵੱਲੋਂ ਵੀ ਭਰਪੂਰ ਸਹਿਯੋਗ ਦਿੱਤਾ ਗਿਆ। ਸਮੂਹ ਨਗਰ ਨਿਵਾਸੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਹਲਕਾ ਪ੍ਰਧਾਨ, ਹਰਚਰਨ ਸਿੰਘ ਸਰਪੰਚ, ਗੁਰਮੀਤ ਸਿੰਘ, ਜਸਵਿੰਦਰ ਸਿੰਘ ਸਰਪੰਚ, ਰਘਬੀਰ ਸਿੰਘ ਬੱਬੂ, ਹਰਦੇਵ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਕਮੇਟੀ, ਨਵਦੀਪ ਸਿੰਘ, ਗੁਰਜਿੰਦਰ ਸਿੰਘ, ਜਗਜੀਤ ਸਿੰਘ, ਗੁਰਬਚਨ ਸਿੰਘ ਅਤੇ ਸ੍ਰੀ ਮੁਕਤਸਰ ਸਾਹਿਬ ਵਿਚ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਫ਼ਤ ਕੰਪਿਊਟਰ ਸੈਂਟਰ ਦੇ ਸਿੱਖਿਆਰਥੀਆਂ ਵੱਲੋਂ ਵਲੰਟੀਅਰ ਤੌਰ ‘ਤੇ ਵਡਮੁੱਲਾ ਯੋਗਦਾਨ ਪਾਇਆ ਗਿਆ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ।

Leave a comment