ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਪੰਜਾਬ ਮੇਲ) – ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਗੁਰਦੁਆਰਾ ਤਰਨ ਤਾਰਨ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀਮਤੀ ਹਰਗੋਬਿੰਦ ਕੋਰ ਕੋਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਹਾਜ਼ਰੀ ਵਿੱਚ 9000 ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ ਗਿਆ ਤਾਂ ਜੋ ਇਹ ਲੋੜਵੰਦ ਵਿਦਿਆਰਥਣ ਅਪਣੀ ਪੜਾਈ ਜਾਰੀ ਰੱਖ ਸਕੇ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡਾ ਓਬਰਾਏ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਬਹੁਤ ਹੀ ਵੱਡੀ ਗਿਣਤੀ ਵਿਚ ਮੱਦਦ ਕੀਤੀ ਜਾਂ ਰਹੀ ਹੈ ਤਾਂ ਜੋ ਇਹ ਵਿਦਿਆਰਥੀ ਅਪਣਾ ਪੜਾਈ ਦਾ ਸੁਪਨਾ ਪੂਰਾ ਕਰ ਸਕਣ।ਇਸ ਮੌਕੇ ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਜਤਿੰਦਰ ਸਿੰਘ ਕੈਂਥ ਮੀਤ ਪ੍ਰਧਾਨ, ਸੋਮਨਾਥ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਗੁਰਜੀਤ ਸਿੰਘ ਜੀਤਾ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ ਆਦਿ ਹਾਜ਼ਰ ਸਨ।