ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਜਾਰੀ ਹੈ। ਜਦੋ ਵੀ ਕਿਤੇ ਮਾਨਵਤਾ ‘ਤੇ ਕੋਈ ਵੀ ਮੁਸੀਬਤ ਆਉਂਦੀ ਹੈ, ਤਾਂ ਡਾਕਟਰ ਓਬਰਾਏ ਮਸੀਹਾ ਬਣ ਕੇ ਪਹੁੰਚਦੇ ਹਨ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੀ ਰਹਿਨੁਮਾਈ ਹੇਠ ਗਾਂਧੀ ਜੈਅੰਤੀ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਮ ਕਰਨ ਤੋਂ ਅਸਮਰਥ ਲੋਕਾਂ ਨੂੰ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ, ਤਾਂ ਜੋ ਇਹ ਲੋਕ ਆਪਣਾ ਗੁਜ਼ਾਰਾ ਕਰ ਸਕਣ। ਸਹਾਇਤਾ ਰਾਸ਼ੀ ਲੈਣ ਉਪਰੰਤ ਇਨ੍ਹਾਂ ਲੋੜਵੰਦ ਲੋਕਾਂ ਨੇ ਡਾਕਟਰ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮੇਂ ਵਿਚ ਸਾਡੇ ਆਪਣੇ ਵੀ ਸਾਥ ਛੱਡ ਚੁੱਕੇ ਹਨ। ਇਨ੍ਹਾਂ ਹਲਾਤਾਂ ਵਿਚ ਡਾਕਟਰ ਓਬਰਾਏ ਵਲੋਂ ਸਾਡੀ ਬਾਂਹ ਫੜੀ ਹੋਈ ਹੈ। ਇਸ ਮੌਕੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਗੁਰਪਾਲ ਸਿੰਘ ਪਾਲੀ, ਜਤਿੰਦਰ ਸਿੰਘ ਕੈਂਥ, ਸੋਮਨਾਥ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਸੁਖਬੀਰ ਸਿੰਘ ਜੈਲਦਾਰ, ਗੁਰਜੀਤ ਸਿੰਘ ਜੀਤਾ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ. ਆਦਿ ਹਾਜ਼ਰ ਸਨ।