ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ (ਸਿਲਾਈ, ਕੰਪਿਊਟਰ, ਬਿਊਟੀ ਪਾਰਲਰ) ਖੋਲ੍ਹੇ ਜਾ ਰਹੇ ਹਨ, ਤਾਂ ਜੋ ਇਹ ਨੌਜਵਾਨ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਿੰਡ ਲੱਖੇਵਾਲੀ ਮੰਡੀ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਦੇ 6 ਮਹੀਨੇ ਦੇ ਕੋਰਸ ਪੂਰਾ ਹੋਣ ਉਪਰੰਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀਮਤੀ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਕਰ ਕਮਲਾਂ ਨਾਲ ਸਰਟੀਫਿਕੇਟ ਤਕਸੀਮ ਕੀਤੇ ਗਏ ਅਤੇ ਸ਼੍ਰੀਮਤੀ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਅਜਿਹੇ 8 ਮੁਫ਼ਤ ਸਿਖਲਾਈ ਸੈਂਟਰ ਚੱਲ ਰਹੇ ਹਨ। ਇਸ ਤੋਂ ਪਹਿਲਾਂ ਸੈਂਕੜਿਆਂ ਦੀ ਗਿਣਤੀ ‘ਚ ਨੌਜਵਾਨ ਟ੍ਰੇਨਿੰਗ ਕਰਕੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ ਪੋਸ਼ਣ ਕਰ ਰਹੇ ਹਨ। ਇਸ ਮੌਕੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਸੁਖਬੀਰ ਸਿੰਘ ਜੈਲਦਾਰ, ਚਰਨਜੀਤ ਸਿੰਘ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਪਿੰਡ ਦੇ ਪਤਵੰਤੇ, ਗੁਰਦੁਆਰਾ ਸਾਹਿਬ ਕਮੇਟੀ ਮੈਂਬਰ ਅਤੇ ਗ੍ਰੰਥੀ ਸਿੰਘ ਹਾਜ਼ਰ ਸਨ।