ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 255 ਲੋੜਵੰਦ ਲੋਕਾਂ ਨੂੰ ਸ. ਅਵਤਾਰ ਸਿੰਘ ਵਣਵਾਲਾ ਸਾਬਕਾ ਓ.ਐੱਸ.ਡੀ. ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਤਕਸੀਮ ਕੀਤੇ ਗਏ। ਓ.ਐੱਸ.ਡੀ. ਸਾਹਿਬ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਇਹ ਲੋਕ ਕੰਮ ਕਰਨ ਤੋਂ ਅਸਮਰਥ, ਬਜ਼ੁਰਗ, ਬੇਸਹਾਰਾ ਹਨ ਅਤੇ ਇਹ ਲੜੀ ਪਿਛਲੇ 8 ਸਾਲਾਂ ਤੋਂ ਲਗਾਤਾਰ ਜਾਰੀ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਲੋਕਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾਕਟਰ ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਲਈ ਸਮਰੱਥ ਹੋਏ ਹਾਂ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਮਾਲਵਾ ਖੇਤਰ ਨੇ ਕਿਹਾ ਕਿ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਇਹ ਰਾਸ਼ੀ ਡਾਕਟਰ ਓਬਰਾਏ ਵਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਜਸਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਰਿਟਾ. ਲੈਕਚਰਾਰ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ ਸਕੱਤਰ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਮੀਤ ਪ੍ਰਧਾਨ ਰਿਟਾਇਰਡ ਬੈਂਕ ਮੈਨੇਜਰ, ਜਤਿੰਦਰ ਸਿੰਘ ਕੈਂਥ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਗੁਰਚਰਨ ਸਿੰਘ ਭੋਣ, ਗੁਰਜੀਤ ਸਿੰਘ ਜੀਤਾ, ਜਸਵਿੰਦਰ ਸਿੰਘ ਮਣਕੂ ਆਦਿ ਹਾਜ਼ਰ ਸਨ।