#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮਲੋਟ ਸਰਕਾਰੀ ਸਮਾਗਮ ‘ਚ ਸਨਮਾਨਿਤ

ਮਲੋਟ, 13 ਅਕਤੂਬਰ (ਪੰਜਾਬ ਮੇਲ)- ਪੰਜਾਬ ਪੈਲਸ ਮਲੋਟ ਵਿਖੇ  ‘ਸਾਡੇ ਬਜ਼ੁਰਗ ਸਾਡਾ ਮਾਨ’ ਤਹਿਤ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਡਾਕਟਰ ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿਚ ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਹੀ ਉਨ੍ਹਾਂ ਦੀਆਂ ਮੁਸਕਲਾਂ ਸੁਨਣ ਉਪਰੰਤ ਨਿਪਟਾਰਾ ਕੀਤਾ ਗਿਆ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਅਤੇ ਅਨਿਲ ਜੁਨੇਜਾ ਪ੍ਰਧਾਨ ਮਲੋਟ ਇਕਾਈ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਵੈਨ ਵੱਲੋਂ ਅਤੇ ਜੈ ਮਾਂ ਅੰਗੂਰੀ ਦੇਵੀ ਸੰਸਥਾ ਮਲੋਟ ਵੱਲੋਂ ਸਾਂਝੇ ਤੌਰ ‘ਤੇ ਬਜ਼ੁਰਗਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਇਆ ਗਿਆ। ਇਸ ਸਮਾਗਮ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮਲੋਟ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਲਈ ਕੈਬਨਿਟ ਮੰਤਰੀ ਪੰਜਾਬ ਅਤੇ ਸ. ਸਾਧੂ ਸਿੰਘ ਸਾਬਕਾ ਐੱਮ.ਪੀ. ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ, ਅਨਿਲ ਜੁਨੇਜਾ ਪ੍ਰਧਾਨ ਮਲੋਟ ਇਕਾਈ, ਸੈਕਟਰੀ ਰਾਮ ਸਿੰਘ, ਜਸਵਿੰਦਰ ਵਾਲੀਆ, ਗੋਰਾ ਸ਼ਰਮਾ, ਸਾਹਿਲ ਕੈਂਥ ਅਤੇ ਇਸ ਤੋਂ ਇਲਾਵਾ ਜੈ ਮਾਂ ਅੰਗੂਰੀ ਦੇਵੀ ਸਮਾਜ ਸੇਵੀ ਸੰਸਥਾ ਦੇ ਸਰਪ੍ਰਸਤ ਸੁਭਾਸ਼ ਦਹੂਜਾ ਅਤੇ ਸੋਹਣ ਲਾਲ ਗੁੰਬਰ ਹਾਜ਼ਰ ਸਨ।

Leave a comment