ਸ੍ਰੀ ਮੁਕਤਸਰ ਸਾਹਿਬ, 18 ਦਸੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅਨੇਕਾਂ ਭਲੇ ਦੇ ਕਾਰਜ ਚਲਾਏ ਜਾ ਰਹੇ ਹਨ ਤੇ ਲੋੜਵੰਦਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਦੋ ਵਿਦਿਆਰਥਣਾਂ ਨੂੰ ਪੜ੍ਹਾਈ ਜਾਰੀ ਰੱਖਣ ਲਈ 10-10 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ, ਤਾਂ ਜੋ ਉਹ ਆਪਣੀ ਪੜ੍ਹਾਈ ਲਗਾਤਾਰ ਜਾਰੀ ਰੱਖ ਸਕਣ। ਇਸ ਮੌਕੇ ਲੜਕੀਆਂ ਵੱਲੋਂ ਡਾ. ਉਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਉਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰਨ ਦੇ ਯੋਗ ਹੋ ਗਏ ਹਾਂ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 10 ਲੋੜਵੰਦ ਲੜਕੇ ਅਤੇ ਲੜਕੀਆਂ ਨੂੰ ਪੜ੍ਹਾਈ ਜਾਰੀ ਰੱਖਣ ਲਈ ਸਹਾਇਤਾ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਹ ਚੈੱਕ ਟਰੱਸਟ ਦੇ ਆਗੂਆਂ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਅਤੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੇ। ਇਸ ਮੌਕੇ ਮਲਕੀਤ ਰਿਟਾ. ਬੈਂਕ ਮੈਨੇਜਰ ਸਿੰਘ, ਬਰਨੇਕ ਸਿੰਘ ਦਿਉਲ ਬਲਮਗੜ੍ਹ ਰਿਟਾ. ਲੈਕਚਰਾਰ, ਅੰਮ੍ਰਿਤਪਾਲ ਕੌਰ ਚੱਕ ਬੀੜ ਸਰਕਾਰ ਅਤੇ ਜਸਵਿੰਦਰ ਕੌਰ ਚੜੇਵਾਨ ਆਦਿ ਮੌਜੂਦ ਸਨ।