-2,20,000 ਰੁਪਏ ਦੀ ਰਾਸ਼ੀ ਤਕਸੀਮ
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੋ ਲੱਖ ਵੀਹ ਹਜ਼ਾਰ ਰੁਪਏ ਦੀ ਰਾਸ਼ੀ ਸ. ਬਲਦੇਵ ਸਿੰਘ ਬੇਦੀ ਰਿਟਾਇਰਡ ਡੀ.ਈ.ਓ. ਅਤੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿਚ ਦਿੱਤੀ ਗਈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੋ ਗਏ ਹਾਂ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਇਹ ਸਹਾਇਤਾ ਰਾਸ਼ੀ ਬੇਸਹਾਰਾ ਬਜ਼ੁਰਗਾਂ, ਬੇਸਹਾਰਾ ਬੱਚਿਆਂ, ਬੇਸਹਾਰਾ ਵਿਧਵਾਵਾਂ, ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ ਨੂੰ ਦਿੱਤੀ ਗਈ। ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਇਹ ਲੜੀ ਪਿਛਲੇ 8 ਸਾਲਾਂ ਤੋਂ ਲਗਾਤਾਰ ਜਾਰੀ ਹੈ ਅਤੇ ਹਰ ਮਹੀਨੇ ਲੋੜਵੰਦ ਲੋਕਾਂ ਦੀ ਲੜੀ ਬਹੁਤ ਵੱਡੀ ਹੁੰਦੀ ਜਾ ਰਹੀ ਹੈ। ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ ਜਰਨਲ ਸਕੱਤਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 8 ਮੁਫਤ ਸਿਖਲਾਈ ਸੈਂਟਰ (ਬਿਊਟੀ ਪਾਰਲਰ, ਸਿਲਾਈ, ਕੰਪਿਊਟਰ) ਵੀ ਚੱਲ ਰਹੇ ਹਨ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਅਤੇ ਕਿਹਾ ਕਿ ਇਹ ਰਾਸ਼ੀ ਡਾਕਟਰ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਕਿਉਂਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਇਸ ਮੌਕੇ ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ ਕੈਸ਼ੀਅਰ, ਚਰਨਜੀਤ ਸਿੰਘ, ਮਾਸਟਰ ਰਜਿੰਦਰ ਸਿੰਘ, ਅਸ਼ੋਕ ਕੁਮਾਰ, ਸੋਮਨਾਥ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 270 ਲੋੜਵੰਦਾ ਨੂੰ ਦਿੱਤੀ ਵਿੱਤੀ ਸਹਾਇਤਾ
