ਮਲੋਟ, 27 ਮਾਰਚ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕ੍ਰਿਸ਼ਨਾ ਮੰਦਿਰ ਮੰਡੀ ਹਰਜੀ ਮਲੋਟ ਵਿਖੇ 22 ਲੋੜਵੰਦ ਲੋਕਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਮੰਦਿਰ ਕਮੇਟੀ ਦੇ ਪ੍ਰਧਾਨ ਸ਼੍ਰੀ ਭਾਰਤ ਭੂਸ਼ਣ ਦੀ ਹਾਜ਼ਰੀ ਵਿਚ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਅਤੇ ਅਨਿਲ ਜੁਨੇਜਾ ਪ੍ਰਧਾਨ ਮਲੋਟ ਇਕਾਈ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਅੰਗਹੀਣ ਵਿਅਕਤੀਆਂ, ਬੇਸਹਾਰਾ ਬਜ਼ੁਰਗਾਂ, ਬੇ ਸਹਾਰਾ ਵਿਧਵਾਵਾਂ, ਬੇਸਹਾਰਾ ਬੱਚਿਆਂ ਨੂੰ ਦਿੱਤੀਆਂ ਗਈਆਂ ਅਤੇ ਇਨ੍ਹਾਂ ਵਿਚੋਂ ਕਈ ਕੰਮ ਕਰਨ ਤੋਂ ਵੀ ਅਸਮਰਥ ਹਨ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਪਰਿਵਾਰਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਮੁੱਖ ਮਹਿਮਾਨ ਵੱਲੋਂ ਵੀ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ, ਇਹ ਸਾਰਾ ਖਰਚਾ ਡਾ. ਓਬਰਾਏ ਵਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਕੀਤਾ ਜਾਂਦਾ ਹੈ। ਇਸ ਮੌਕੇ ਪ੍ਰੇਮ ਗੋਇਲ ਸਾਬਕਾ ਪ੍ਰਧਾਨ ਸ਼ੈਲਰ ਯੂਨੀਅਨ, ਪੰਮੀ ਗੋਇਲ, ਵਰਨ ਗੁਪਤਾ ਵਾਈਸ ਪ੍ਰਧਾਨ ਮੰਦਿਰ ਕਮੇਟੀ ਨੌਜਵਾਨ ਆਗੂ ਜੋਨੀ ਗਰਗ, ਭਾਰਤ ਭੂਸ਼ਣ ਜੂਛਾ, ਸੁਭਾਸ਼ ਦਹੂਜਾ, ਸੋਹਣ ਲਾਲ ਗੂਬਰ, ਜਸਵਿੰਦਰ ਸਿੰਘ ਵਾਲੀਆ (ਇੰਚਾਰਜ ਪੈਨਸ਼ਨ ਵੰਡ ਸਮਾਗਮ), ਕਮਲ ਬਾਂਗਲਾ, ਜਗਜੀਤ ਸਿੰਘ ਔਲਖ, ਬਲਜੀਤ ਕੌਰ ਲੇਡੀਜ਼ ਵਿੰਗ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਲੋਕਾਂ ਨੂੰ ਦਿੱਤੀ ਵਿੱਤੀ ਸਹਾਇਤਾ ਰਾਸ਼ੀ।
