ਸ੍ਰੀ ਮੁਕਤਸਰ ਸਾਹਿਬ, 2 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨੀਂ ਮਜ਼ਦੂਰ ਦਿਵਸ ਦੇ ਮੱਦੇਨਜ਼ਰ ਲੋੜਵੰਦ ਮਜ਼ਦੂਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ ਅਤੇ ਵੱਖ-ਵੱਖ ਬੀਮਾਰੀਆਂ ਕਾਰਨ ਕੰਮ ਕਰਨ ਤੋਂ ਵਾਂਝੇ ਲੋਕਾਂ ਨੂੰ ਦਿੱਤੀ ਗਈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਪਰਿਵਾਰਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ। ਅਖੀਰ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਾਰਿਆਂ ਨੂੰ ਮਜ਼ਦੂਰ ਦਿਵਸ ਦੀ ਵਧਾਈ ਵੀ ਦਿੱਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਡਾਕਟਰ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਮਾਸਟਰ ਰਜਿੰਦਰ ਸਿੰਘ, ਗੁਰਚਰਨ ਸਿੰਘ ਭੋਣ, ਸੁਖਬੀਰ ਸਿੰਘ ਜੈਲਦਾਰ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਜ਼ਦੂਰ ਦਿਵਸ ਮੌਕੇ ਲੋੜਵੰਦ ਮਜ਼ਦੂਰਾਂ ਨੂੰ ਦਿੱਤੀ ਵਿੱਤੀ ਸਹਾਇਤਾ
