ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਇਕ ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਵੰਡਿਆ ਰਾਸ਼ਨ

649
Share

-ਕੋਰੋਨਾਵਾਇਰਸ ਕਰਕੇ ਘਰਾਂ ‘ਚ ਫਸੇ ਮਜਬੂਰ ਲੋਕਾਂ ਲਈ ਸੰਸਥਾ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ
ਤਲਵੰਡੀ ਭਾਈ, 1 ਅਪ੍ਰੈਲ (ਪੰਜਾਬ ਮੇਲ)- ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੇ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਕੋਰੋਨਾਵਾਇਰਸ ਕਰਕੇ ਲੱਗੇ ਕਰਫਿਊ ਕਾਰਣ ਘਰਾਂ ‘ਚ ਫਸੇ ਨਿੱਤ ਦਿਨ ਦੀ ਮਜ਼ਦੂਰੀ ਕਰਕੇ ਗੁਜ਼ਾਰਾ ਕਰਨ ਵਾਲੇ ਲੋਕਾਂ ਲਈ ਲਗਾਤਾਰ ਰਾਹਤ ਕਾਰਜ ਕੀਤੇ ਜਾ ਰਹੇ ਹਨ। ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਜ਼ਿਲ੍ਹਾ ਇਸਤਰੀ ਵਿੰਗ ਦੀ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਜਨਰਲ ਸਕੱਤਰ ਸੰਦੀਪ ਖੁੱਲ੍ਹਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਕੋਰੋਨਾ ਨਾਂ ਦੇ ਵਾਇਰਸ ਨੇ ਪੂਰੀ ਦੁਨੀਆਂ ਨੂੰ ਆਪਣੇ ਘੇਰੇ ‘ਚ ਲੈ ਰੱਖਿਆ ਹੈ। ਇਸ ਵਾਇਰਸ ਕਰਕੇ ਸਰਕਾਰ ਨੇ ਕਰਫਿਊ ਲਗਾ ਦਿੱਤਾ ਹੈ, ਜਿਸ ਕਰਕੇ ਲੋਕ ਘਰਾਂ ਵਿਚ ਬੰਦ ਹੋ ਗਏ ਹਨ। ਅਜਿਹੀ ਹਾਲਤ ‘ਚ ਕੰਮਕਾਰ ਬੰਦ ਹੋ ਗਏ ਹਨ ਅਤੇ ਨਿੱਤ ਦਿਨ ਦੀ ਕਮਾਈ ਕਰਕੇ ਗੁਜ਼ਾਰਾ ਕਰਨ ਵਾਲੇ ਲੋਕ ਬੜੀ ਮੁਸ਼ਕਲ ਹਾਲਾਤ ‘ਚੋਂ ਲੰਘ ਰਹੇ ਹਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅਜਿਹੇ ਪਰਿਵਾਰਾਂ ਦੀ ਲਗਾਤਾਰ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਨਿਰਦੇਸ਼ਾਂ ਤਹਿਤ ਸੰਸਥਾ ਵੱਲੋਂ ਹੁਣ ਤੱਕ ਇਕ ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਖਾਣ-ਪੀਣ ਵਾਲਾ ਸਾਮਾਨ ਉਨ੍ਹਾਂ ਦੇ ਘਰਾਂ ਤੱਕ ਪਹੁੰਚਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਇਹ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਦਦ ਲਈ ਜਾ ਰਹੀ ਹੈ। ਕੋਈ ਵੀ ਲੋੜਵੰਦ ਪਰਿਵਾਰ ਸੰਸਥਾ ਦੇ ਕਿਸੇ ਵੀ ਮੈਂਬਰ ਨਾਲ ਸੰਪਰਕ ਕਰਕੇ ਰਾਸ਼ਨ ਪ੍ਰਾਪਤ ਕਰ ਸਕਦਾ ਹੈ। ਇਸ ਸਮੇਂ ਸੰਸਥਾ ਦੇ ਚੇਅਰਮੈਨ ਬਲਜਿੰਦਰ ਸਿੰਘ ਰੂਪਰਾਏ, ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਨਰਿੰਦਰ ਬੇਰੀ ਕੈਸ਼ੀਅਰ, ਗਗਨ ਕਲਸੀ ਕੈਸ਼ੀਅਰ, ਗੁਰਪ੍ਰੀਤ ਸਿੰਘ ਘੜਿਆਲ ਮੀਤ ਪ੍ਰਧਾਨ, ਬਲਵਿੰਦਰ ਪਾਲ ਸ਼ਰਮਾ ਚੇਅਰਮੈਨ ਫਿਰੋਜ਼ਪੁਰ, ਭਜਨ ਪੇਂਟਰ, ਦਵਿੰਦਰ ਛਾਬੜਾ, ਵਿਜੇ ਕੁਮਾਰ ਬਹਿਲ, ਰੋਸ਼ਨ ਲਾਲ ਮਨਚੰਦਾ, ਮੈਡਮ ਆਸ਼ਾ ਸ਼ਰਮਾ, ਰਣਜੀਤ ਮੱਲੂਵਾਲੀਆ, ਰਵੀ ਸ਼ਰਮਾ, ਨਵਨੀਤ ਨੀਤੂ ਮੱਖੂ, ਲਖਵਿੰਦਰ ਸਿੰਘ ਕਰਮੂਵਾਲਾ, ਸਿਮਰਜੀਤ ਸਿੰਘ ਮਾਨ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਦਵਿੰਦਰ ਸਿੰਘ ਛਾਬੜਾ, ਅਮਰੀਕ ਸਿੰਘ, ਡਾ. ਸੁਖਵਿੰਦਰ ਸਿੰਘ ਹੈਪੀ, ਅਮਰਜੀਤ ਕੌਰ ਪਿੰਕੀ, ਗੁਰਜੰਟ ਸਿੰਘ, ਕਿਰਨ ਪੇਂਟਰ, ਰਣਜੀਤ ਰਾਏ, ਬਲਵਿੰਦਰ ਕੌਰ ਲਾਹੁਕੇ, ਜਸਬੀਰ ਸਿੰਘ, ਸੁਖਦੇਵ ਸੰਗਮ, ਜਗਦੀਸ਼ ਥਿੰਦ ਅਤੇ ਤਲਵਿੰਦਰ ਕੌਰ ਸਮੇਤ ਸੰਸਥਾ ਦੇ ਹੋਰ ਮੈਂਬਰ ਵੀ ਮੌਜੂਦ ਸਨ।


Share