ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਹੋਇਆ ਕੋਰੋਨਾ

636
ਡਾ. ਐੱਸ.ਪੀ. ਸਿੰਘ ਓਬਰਾਏ।

ਮੋਹਾਲੀ, 4 ਅਕਤੂਬਰ (ਪੰਜਾਬ ਮੇਲ)- ਮਾਨਵਤਾ ਦੇ ਮਸੀਹਾ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਕੋਰੋਨਾ ਲਾਗ ਦੀ ਬਿਮਾਰੀ ਹੋਣ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਡਾ. ਐੱਸ.ਪੀ. ਸਿੰਘ ਓਬਰਾਏ ਇਸ ਸਮੇਂ ਪੀ.ਜੀ.ਆਈ. ਚੰਡੀਗੜ੍ਹ ‘ਚ ਜੇਰੇ ਇਲਾਜ ਹਨ।
ਡਾ. ਓਬਰਾਏ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਖ਼ਬਰ ਫੈਲਦਿਆਂ ਹੀ ਦੇਸ਼-ਵਿਦੇਸ਼ ‘ਚ ਬੈਠੇ ਲੋਕਾਂ ਵੱਲੋਂ ਉਨ੍ਹਾਂ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਗੱਲਬਾਤ ਕਰਦੇ ਹੋਏ ਕਮਲਜੀਤ ਰੂਬੀ ਸੀਨੀਅਰ ਮੀਤ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਹਾਲੀ ਯੂਨਿਟ ਨੇ ਦੱਸਿਆ ਕਿ ਡਾ. ਐੱਸ.ਪੀ. ਓਬਰਾਏ ਇਸ ਸਮੇਂ ਪੀ.ਜੀ.ਆਈ. ‘ਚ ਇਲਾਜ ਅਧੀਨ ਹਨ।