#PUNJAB

ਸਰਬੱਤ ਦਾ ਭਲਾ ਟਰੱਸਟ ਵੱਲੋਂ ਤਲਵੰਡੀ ਭਾਈ ਵਿਚ ਲੋੜਵੰਦ ਪਰਿਵਾਰਾਂ ਨੂੰ ਦਿਤੇ ਗਏ ਆਰਥਿਕ ਸਹਾਇਤਾ ਦੇ ਚੈੱਕ

ਫਿਰੋਜਪੁਰ, 20 ਸਤੰਬਰ (ਪੰਜਾਬ ਮੇਲ)- ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਤਲਵੰਡੀ ਭਾਈ ਵਿਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੌਰਾਨ ਤਲਵੰਡੀ ਭਾਈ ਅਤੇ ਮੁੱਦਕੀ ਇਲਾਕਿਆਂ ਨਾਲ ਸਬੰਧਿਤ 30 ਜ਼ਰੂਰਤਮੰਦ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ। ਇਹ ਚੈੱਕ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਅਤੇ ਡਾ. ਲਖਵਿੰਦਰ ਸਿੰਘ ਕਰਮੂਵਾਲਾ ਵੱਲੋਂ ਵੰਡੇ ਗਏ। ਸੰਸਥਾ ਦੀ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਅਤੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ। ਜਿਨ੍ਹਾਂ ਵਿਚ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਮਹੀਨਾਵਾਰ ਪੈਨਸ਼ਨਾਂ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ, ਮੈਡੀਕਲ ਸਹਾਇਤਾ, ਕਈ ਤਰ੍ਹਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ ‘ਤੇ ਸਾਫ਼ ਪਾਣੀ ਵਾਲੇ ਆਰ.ਓ. ਲਗਾਏ ਜਾਂਦੇ ਹਨ।

Leave a comment