ਸਰਬੱਤ ਦਾ ਭਲਾ ਟਰੱਸਟ ਹਰ ਸਾਲ ਦੇਵੇਗਾ ਭਾਈ ਨਿਰਮਲ ਸਿੰਘ ਖਾਲਸਾ ਯਾਦਗਾਰੀ ਐਵਾਰਡ

157
ਸਮਾਗਮ ਦੌਰਾਨ ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।
Share

ਚੁਣੇ ਜਾਣ ਵਾਲੇ ਰਾਗੀ ਸਿੰਘ ਨੂੰ ਮਿਲੇਗੀ ਸਵਾ ਲੱਖ ਰੁਪਏ ਦੀ ਨਕਦ ਰਾਸ਼ੀ ਤੇ ਸਨਮਾਨ ਚਿੰਨ੍ਹ : ਡਾ.ਓਬਰਾਏ
ਅੰਮਿ੍ਰਤਸਰ, 2 ਅਪ੍ਰੈਲ (ਪੰਜਾਬ ਮੇਲ)- ਉੱਘੇ ਸਮਾਜ ਸੇਵਕ ਡਾ.ਐੱਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਿੱਖ ਪੰਥ ਦੇ ਮਹਾਨ ਰਾਗੀ ਸਵ. ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਯਾਦ ’ਚ ਹਰ ਸਾਲ ਇੱਕ ਸ਼੍ਰੋਮਣੀ ਰਾਗੀ ਸਿੰਘ ਨੂੰ ‘‘ਭਾਈ ਨਿਰਮਲ ਸਿੰਘ ਖਾਲਸਾ ਯਾਦਗਾਰੀ ਐਵਾਰਡ’’ ਨਾਲ ਸਨਮਾਨਤ ਕੀਤਾ ਜਾਵੇਗਾ।
ਭਾਈ ਨਿਰਮਲ ਸਿੰਘ ਖ਼ਾਲਸਾ ਜੀ ਦੀ ਯਾਦ ’ਚ ਅੱਜ ਅੰਮਿ੍ਰਤਸਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਖਾਲਸਾ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਪਰਿਵਾਰ ਨੂੰ ਦਿਲਾਸਾ ਦੇਣ ਲਈ ਉਚੇਚੇ ਤੌਰ ’ਤੇ ਪਹੁੰਚੇ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਉਬਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਯਾਦ ’ਚ ਹਰ ਸਾਲ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਇੱਕ ਸ਼੍ਰੋਮਣੀ ਰਾਗੀ ਸਿੰਘ ਨੂੰ ‘‘ਭਾਈ ਨਿਰਮਲ ਸਿੰਘ ਖਾਲਸਾ ਯਾਦਗਾਰੀ ਐਵਾਰਡ’’ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਐਵਾਰਡ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਰਾਗੀ ਸਿੰਘ ਦੀ ਚੋਣ ਇੱਕ ਵਿਸ਼ੇਸ਼ ਪੰਜ ਮੈਂਬਰੀ¿; ਕਮੇਟੀ ਵੱਲੋਂ ਕੀਤੀ ਜਾਇਆ ਕਰੇਗੀ ਅਤੇ ਕਮੇਟੀ ਵੱਲੋਂ ਚੁਣੇ ਗਏ ਸ਼੍ਰੋਮਣੀ ਰਾਗੀ ਸਿੰਘ ਨੂੰ ਸਰਬੱਤ ਦਾ ਭਲਾ ਟਰੱਸਟ ਵੱਲੋਂ ਸਵਾ ਲੱਖ ਰੁਪਏ ਦੀ ਨਗਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਵੀ ਦਿੱਤਾ ਜਾਇਆ ਕਰੇਗਾ।
ਇਸ ਦੌਰਾਨ ਉਨ੍ਹਾਂ ਨਾਲ ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਖਜ਼ਾਨਚੀ ਨਵਜੀਤ ਸਿੰਘ ਘਈ ਅਤੇ ਹਰਦੀਪ ਸਿੰਘ ਖਿਲਚੀਆਂ ਆਦਿ ਵੀ ਮੌਜੂਦ ਸਨ।

Share