ਸਰਵਉੱਚ ਅਦਾਲਤ ਵੱਲੋਂ ਉਤਰ ਪ੍ਰਦੇਸ਼ ਸਰਕਾਰ ਵੱਲੋਂ ਸਿਹਤ ਸੇਵਾਵਾਂ ਮੁਹੱਈਆ ਨਾ ਕਰਨ ਦੇ ਮਾਮਲੇ ’ਚ ਅਲਾਹਾਬਾਦ ਹਾਈ ਕੋਰਟ ਦੇ ਫੈਸਲੇ ’ਤੇ ਰੋਕ

301
Share

ਨਵੀਂ ਦਿੱਲੀ, 21 ਮਈ (ਪੰਜਾਬ ਮੇਲ)- ਸਰਵਉੱਚ ਅਦਾਲਤ ਨੇ ਅੱਜ ਅਲਾਹਾਬਾਦ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ’ਤੇ ਰੋਕ ਲਾ ਦਿੱਤੀ, ਜਿਸ ਵਿਚ ਉਤਰ ਪ੍ਰਦੇਸ਼ ਸਰਕਾਰ ਨੂੰ ਸੂਬੇ ’ਚ ਸਿਹਤ ਸੇਵਾਵਾਂ ਵਿਚ ਜੰਗੀ ਪੱਧਰ ’ਤੇ ਸੁਧਾਰ ਲਿਆਉਣ ਲਈ ਕਿਹਾ ਗਿਆ ਸੀ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਦੇ 17 ਮਈ ਨੂੰ ਦਿੱਤੇ ਹੁਕਮਾਂ ਨੂੰ ਨਿਰਦੇਸ਼ਾਂ ਦੀ ਥਾਂ ਸਲਾਹ ਵਜੋਂ ਲਿਆ ਜਾਵੇ। ਇਸ ਤੋਂ ਪਹਿਲਾਂ ਅਲਾਹਾਬਾਦ ਹਾਈ ਕੋਰਟ ਨੇ ਸੂਬੇ ਵਿਚਲੇ ਸਿਹਤ ਪ੍ਰਬੰਧਾਂ ਨੂੰ ‘ਰਾਮ ਭਰੋਸੇ’ ਕਰਾਰ ਦਿੱਤਾ ਸੀ। ਉਨ੍ਹਾਂ ਸੂਬਾ ਸਰਕਾਰ ਦੀ ਖਿਚਾਈ ਕਰਦਿਆਂ ਕਿਹਾ ਸੀ ਕਿ ਸਰਕਾਰ ਘਰਾਂ ਵਿਚ ਇਕਾਂਤਵਾਸ ਚਲ ਰਹੇ ਕਰੋਨਾ ਮਰੀਜ਼ਾਂ ਨੂੰ ਦਵਾਈਆਂ ਤੇ ਆਕਸੀਜਨ ਮੁਹੱਈਆ ਕਰਵਾਉਣ ’ਤੇ ਨਾਕਾਮ ਸਿੱਧ ਹੋਈ ਹੈ।

Share