#CANADA

ਸਰੀ ‘ਚ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ

ਬਰੈਂਪਟਨ, 19 ਜੂਨ (ਰਾਜ ਗੋਗਨਾ/ਪੰਜਾਬ ਮੇਲ)- ਕੈਨੇਡਾ ਸਥਿਤ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੀ ਬ੍ਰਿਟਿਸ਼ ਕੋਲੰਬੀਆ ਸੂਬੇ ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਸ਼ਹਿਰ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਸਰੀ ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਵੀ ਸਨ। ਹਰਦੀਪ ਸਿੰਘ ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐੱਸ.ਐੱਫ.ਜੇ.) ਨਾਲ ਵੀ ਜੁੜਿਆ ਹੋਇਆ ਸੀ, ਜਿਸ ਉੱਤੇ ਭਾਰਤ ਵਿਚ ਪਾਬੰਦੀ ਸੀ। ਉਸ ਵੱਲੋ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਖਾਲਿਸਤਾਨੀ ਜਨਮਤ ਸੰਗ੍ਰਹਿ ਕਰਵਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਈ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪਹਿਲਾਂ ਨਿੱਝਰ ਦੇ ਖਿਲਾਫ ਕਥਿਤ ਤੌਰ ‘ਤੇ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਚਾਰਜਸ਼ੀਟ ਵੀ ਦਾਇਰ ਕੀਤੀ ਸੀ ਅਤੇ ਭਾਰਤ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਪੰਜਾਬ ਵਿਚ ਅੱਤਵਾਦੀ ਕਾਰਵਾਈਆਂ ਵਿਚ ਕਥਿਤ ਸ਼ਮੂਲੀਅਤ ਲਈ ਨਿੱਝਰ ਵਿਰੁੱਧ ਕਾਰਵਾਈ ਕਰਨ ਲਈ ਵੀ ਕਿਹਾ ਸੀ। ਨਿੱਝਰ ਦਾ ਪੰਜਾਬ ਤੋ ਪਿਛੋਕੜ ਜ਼ਿਲ੍ਹਾ ਜਲੰਧਰ, ਤਹਿਸੀਲ ਫਿਲੌਰ ਦੇ ਪਿੰਡ ਭਰਸਿੰਘਪੁਰਾ ਦੇ ਨਾਲ ਸੀ।

Leave a comment