ਸਰੀ ’ਚ ਰਹਿੰਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

633
Share

ਸਰੀ, 2 ਅਕਤੂਬਰ (ਪੰਜਾਬ ਮੇਲ)-ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਟਿੱਬਾ ਦੇ ਸਰੀ (ਕੈਨੇਡਾ) ’ਚ ਰਹਿੰਦੇ ਨੌਜਵਾਨ ਸੁਖਪਾਲ ਸਿੰਘ ਥਿੰਦ ਸਪੁੱਤਰ ਧਰਮ ਸਿੰਘ ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੇ ਛੋਟੇ ਭਰਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੁਖਪਾਲ ਸਿੰਘ ਨੇ ਅਗਲੇ ਦਸੰਬਰ ਮਹੀਨੇ ’ਚ ਆਪਣੇ ਪਿੰਡ ਆਉਣਾ ਸੀ ਪਰ ਹੋਣੀ ਨੂੰ ਇਹ ਮਨਜ਼ੂਰ ਨਹੀਂ ਸੀ।
ਉਨ੍ਹਾਂ ਦੱਸਿਆ ਕਿ ਸੁਖਪਾਲ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਸੁਖਪਾਲ ਥਿੰਦ ਆਪਣੇ ਪਿੱਛੇ ਇਕ ਲੜਕਾ ਅਤੇ ਲੜਕੀ ਛੱਡ ਗਏ ਹਨ। ਦੱਸਿਆ ਜਾਂਦਾ ਹੈ ਕਿ ਉਹ ਪਿਛਲੇ 20 ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਕੈਨੇਡਾ ਵਿਚ ਰਹਿ ਰਹੇ ਸਨ ਅਤੇ ਆਪਣਾ ਚੰਗਾ ਕਾਰੋਬਾਰ ਚਲਾ ਰਹੇ ਸਨ।

Share