#INDIA

ਸ਼ਰਦ ਪਵਾਰ ਨੂੰ ਸੋਸ਼ਲ ਮੀਡੀਆ ‘ਤੇ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਪਾਰਟੀ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ
ਮੁੰਬਈ, 9 ਜੂਨ (ਪੰਜਾਬ ਮੇਲ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨੂੰ ਸੋਸ਼ਲ ਮੀਡੀਆ ‘ਤੇ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਐੱਨ.ਸੀ.ਪੀ. ਨੇ ਇਸ ਬਾਰੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ ਤੇ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼੍ਰੀ ਪਵਾਰ ਦੀ ਧੀ ਅਤੇ ਲੋਕ ਸਭਾ ਮੈਂਬਰ ਸੁਪ੍ਰੀਆ ਸੁਲੇ ਦੀ ਅਗਵਾਈ ਵਿਚ ਐੱਨ.ਸੀ.ਪੀ. ਵਰਕਰਾਂ ਦੇ ਵਫ਼ਦ ਨੇ ਮੁੰਬਈ ਪੁਲਿਸ ਮੁਖੀ ਵਿਵੇਕ ਫਾਂਸਾਲਕਰ ਨਾਲ ਮੁਲਾਕਾਤ ਕਰਕੇ ਕਾਰਵਾਈ ਦੀ ਮੰਗ ਕੀਤੀ। ਐੱਨ.ਸੀ.ਪੀ. ਨੇਤਾਵਾਂ ਨੇ ਪੁਲਿਸ ਨੂੰ ਦੱਸਿਆ ਕਿ 82 ਸਾਲਾ ਪਵਾਰ ਨੂੰ ਫੇਸਬੁੱਕ ‘ਤੇ ਸੰਦੇਸ਼ ਮਿਲਿਆ ਸੀ, ਜਿਸ ਵਿਚ ਲਿਖਿਆ ਸੀ, ‘ਉਸ ਦਾ ਜਲਦੀ ਹੀ (ਨਰਿੰਦਰ) ਦਾਭੋਲਕਰ ਵਰਗਾ ਹਾਲਾ ਕਰ ਦਿੱਤਾ ਜਾਵੇਗਾ।’ ਦਾਭੋਲਕਰ ਨੂੰ 20 ਅਗਸਤ, 2013 ਨੂੰ ਪੁਣੇ ਵਿਚ ਸਵੇਰ ਦੀ ਸੈਰ ਦੌਰਾਨ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਮਾਰ ਦਿੱਤਾ ਸੀ।

Leave a comment