ਸ਼ਹੀਦ ਜਵਾਨਾਂ ਦੀ ਯਾਦ ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ

715
Share

ਫ਼ਤਹਿਗੜ੍ਹ ਸਾਹਿਬ, 18 ਜੂਨ (ਪੰਜਾਬ ਮੇਲ)- ਸਮਾਜ ਸੇਵੀ ਸੰਸਥਾ ਜੁਗਨੀ ਗਰੁੱਪ ਸਟੂਡੈਂਟਸ ਯੂਨੀਅਨ ਵੱਲੋਂ ਰਸਪਿੰਦਰ ਸਿੰਘ ਰਾਜਾ ( ਹਲਕਾ ਇੰਚਾਰਜ ਆਮ ਆਦਮੀ ਪਾਰਟੀ) ਦੇ ਵਿਸ਼ੇਸ਼ ਸਹਿਯੋਗ ਨਾਲ ਫਤਹਿਗੜ੍ਹ ਸਾਹਿਬ ਵਿਖੇ ਚੀਨ ਨਾਲ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ , ਸਤਨਾਮ ਸਿੰਘ , ਗੁਰਤੇਜ ਸਿੰਘ ਅਤੇ ਗੁਰਵਿੰਦਰ ਸਿੰਘ ਸਮੇਤ ਸ਼ਹੀਦ ਹੋਏ ਸਾਰੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ‌ ਕਰਨ ਲਈ ਆਮ ਆਦਮੀ ਪਾਰਟੀ ਦਫਤਰ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਲਗਭਗ ਇੱਕ ਕਿਲੋਮੀਟਰ ਤੱਕ ਲੰਮਾ ਮੋਮਬੱਤੀ ਮਾਰਚ ਕੱਢਿਆ ਗਿਆ ਅਤੇ ਗੁਰੂਦੁਆਰਾ ਸਾਹਿਬ ਜਾਕੇ ਸ਼ਹੀਦ ਹੋਏ ਸਾਰੇ ਜਵਾਨਾਂ ਲਈ ਅਰਦਾਸ ਕੀਤੀ ਗਈ। ਇਸ ਮੌਕੇ ਰਸਪਿੰਦਰ ਸਿੰਘ ਰਾਜਾ ਵੱਲੋਂ ਕਿਹਾ ਗਿਆ ਸ਼ਹੀਦ ਫੋਜੀਆਂ ਦੇ ਪਰਿਵਾਰਾਂ ਲਈ ਇਹ ਘਾਟਾ ਨਾ ਪੂਰਾ ਹੋਣ ਵਾਲਾ ਹੈ, ਹਰ ਦੇਸ਼ ਵਾਸੀ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਵਾਲਿਆਂ ਨਾਲ ਖੜਾ ਹੈ ।ਇਸ ਮੌਕੇ ਜੁਗਨੀ ਗਰੁੱਪ ਦੇ ਪ੍ਰਧਾਨ ਗੁਰਵਿੰਦਰ ਸਿੰਘ ਜੁਗਨੀ ਨੇ ਕਿਹਾ ਰਹਿੰਦੀ ਜ਼ਿੰਦਗੀ ਤੱਕ ਇਨ੍ਹਾਂ ਦੀ ਇਸ ਸ਼ਹਾਦਤ ਨੂੰ ਯਾਦ ਰੱਖਿਆ ਜਾਵੇਗਾ।
ਇਸ ਮੌਕੇ ਹੈਪੀ ਸਰਹਿੰਦ, ਵਿੱਕੀ ਬਡਾਲੀ, ਸਮਰਦੀਪ ਸਿੰਘ ਪੰਧੇਰ, ਜਗਦੀਪ ਭੈਰੋਪੁਰ, ਪਰਵਿੰਦਰ ਸਿੰਘ ਰੰਧਾਵਾ, ਭੁਪਿੰਦਰ ਸਿੰਘ ਜੈਲਦਾਰ, ਦਲਜੀਤ ਸਿੰਘ ਆਦਿ ਹਾਜ਼ਰ ਸਨ।


Share