ਕੁਰੂਕਸ਼ੇਤਰ, 15 ਜੂਨ (ਪੰਜਾਬ ਮੇਲ)- ਸਥਾਨਕ ਕੋਰਟ ਨੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਸਣੇ ਸ਼ਾਹਬਾਦ ਧਰਨੇ ਦੌਰਾਨ ਗ੍ਰਿਫ਼ਤਾਰ ਕੀਤੇ 9 ਕਿਸਾਨ ਆਗੂਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ ਸੂਰਜਮੁਖੀ ਦੀ ਫਸਲ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਦੀ ਮੰਗ ਨੂੰ ਲੈ ਕੇ 6 ਜੂਨ ਨੂੰ ਸ਼ਾਹਬਾਦ ਨੇੜੇ ਹਾਈਵੇਅ ‘ਤੇ ਧਰਨਾ ਲਾ ਕੇ ਸੜਕ ਜਾਮ ਕੀਤੀ ਸੀ। ਕਿਸਾਨ ਆਗੂਆਂ ਨੂੰ ਅੱਜ ਦੇਰ ਰਾਤ ਜੇਲ੍ਹ ‘ਚੋਂ ਰਿਹਾਅ ਕੀਤੇ ਜਾਣ ਦੀ ਉਮੀਦ ਹੈ।