ਸ਼ਿਕਾਗੋ ‘ਚ ਗੋਲੀਬਾਰੀ ‘ਚ 1 ਦੀ ਮੌਤ, 4 ਜ਼ਖ਼ਮੀ

40
Share

ਸ਼ਿਕਾਗੋ 21 ਮਈ (ਪੰਜਾਬ ਮੇਲ)- ਸ਼ਿਕਾਗੋ ਵਿੱਚ ਵੀਰਵਾਰ ਨੂੰ ਹੋਈ ਗੋਲੀਬਾਰੀ ਵਿੱਚ 1 ਵਿਅਕਤੀ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਸਥਾਨਕ ਪੁਲਸ ਦੇ ਬੁਲਾਰੇ ਟੌਮ ਅਹਰਨ ਨੇ ਕਿਹਾ ਕਿ ਗੋਲੀਬਾਰੀ ਦੀ ਘਟਨਾ ਆਬਾਦੀ ਦੇ ਮਾਮਲੇ ਵਿਚ ਅਮਰੀਕਾ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ ਦੇ ਉੱਤਰੀ ਹਿੱਸੇ ਵਿੱਚ 10:40 ਵਜੇ ਵਾਪਰੀ। ਸਥਾਨਕ ਅਖ਼ਬਾਰ ਦੀ ਖ਼ਬਰ ਮੁਤਾਬਕ ਗੋਲੀਬਾਰੀ ‘ਚ 1 ਵਿਅਕਤੀ ਦੀ ਮੌਤ ਹੋ ਗਈ ਅਤੇ ਬਾਕੀ 4 ਨੂੰ ਗੰਭੀਰ ਹਾਲਤ ‘ਚ ਸਥਾਨਕ ਹਸਪਤਾਲਾਂ ‘ਚ ਲਿਜਾਇਆ ਗਿਆ। ਪੁਲਸ ਨੇ ਉਨ੍ਹਾਂ ਦੇ ਨਾਮ ਜਾਂ ਉਮਰ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਪੁਲਸ ਨੇ ਕਿਹਾ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੱਕੀ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਨਾਲ ਹੀ ਇਸ ਘਟਨਾ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ ਹੈ।


Share