#PUNJAB

ਸ਼੍ਰੋਮਣੀ ਅਕਾਲੀ ਦਲ ‘ਚ ਸਰਵਣ ਸਿੰਘ ਫਿਲੌਰ ਦੀ ਵਾਪਸੀ ਤੈਅ!

ਜਲੰਧਰ, 8 ਅਪ੍ਰੈਲ (ਪੰਜਾਬ ਮੇਲ)-  ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ 6 ਤੋਂ ਵੱਧ ਵਾਰ ਵਿਧਾਇਕ ਰਹੇ ਸਰਵਣ ਸਿੰਘ ਫਿਲੌਰ ਦੀ ਪਾਰਟੀ ਵਿਚ ਵਾਪਸੀ ਤੈਅ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ ਸਰਵਣ ਸਿੰਘ ਫਿਲੌਰ ਨੂੰ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਜਾ ਸਕਦਾ ਹੈ।
ਸਰਵਣ ਸਿੰਘ ਫਿਲੌਰ ਸੀਨੀਅਰ ਅਕਾਲੀ ਆਗੂ ਹਨ, ਜਿਹੜੇ ਪਿਛਲੇ ਕੁਝ ਸਮੇਂ ਤੋਂ ਮਤਭੇਦ ਹੋਣ ਕਾਰਨ ਪਾਰਟੀ ਤੋਂ ਵੱਖ ਹੋ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ ਅਤੇ ਉਸ ਤੋਂ ਬਾਅਦ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ‘ਚ ਸ਼ਾਮਲ ਹੋ ਗਏ ਸਨ। ਹੁਣ ਦੁਬਾਰਾ ਉਨ੍ਹਾਂ ਦੀ ਵਾਪਸੀ ਦੀਆਂ ਚਰਚਾਵਾਂ ਨਾਲ ਜਲੰਧਰ ਦੀ ਸਿਆਸਤ ਭੱਖ ਗਈ ਹੈ। ਪਾਰਟੀ ਵਿਚ ਉਨ੍ਹਾਂ ਦੀ ਵਾਪਸੀ ਨਾਲ ਕਈ ਸਿਆਸੀ ਸਮੀਕਰਨ ਬਦਲ ਸਕਦੇ ਹਨ।

Leave a comment