#PUNJAB

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਹੋ ਸਕਦਾ ਹੈ ਗੱਠਜੋੜ!

ਚੰਡੀਗੜ੍ਹ, 13 ਦਸੰਬਰ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਹੋ ਸਕਦਾ ਹੈ। ਇਸ ਸਬੰਧੀ ਗੱਲਬਾਤ ਚੱਲ ਰਹੀ ਹੈ ਅਤੇ ਇਹ ਛੇਤੀ ਸਿਰੇ ਚੜ੍ਹ ਸਕਦਾ ਹੈ। ਦੋਵੇਂ ਧਿਰਾਂ ਰਾਜ਼ੀ ਹਨ ਤੇ ਇਸ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ। ਇਹ ਖੁਲਾਸਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕੀਤਾ ਹੈ।
ਉਨ੍ਹਾਂ ਆਖਿਆ ਕਿ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਪੂਰੀ ਉਮੀਦ ਹੈ ਕਿ ਇਹ ਗੱਠਜੋੜ ਸਿਰੇ ਲੱਗ ਜਾਵੇਗਾ। ਸਮਾਣਾ ਵਿਖੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਅਤੇ ਅਕਾਲੀ ਦਲ ਵਿਚ ਸਮਝੌਤਾ ਹੋਣ ਦੀ ਉਮੀਦ ਹੈ।
ਇਸ ਲਈ ਸੰਪਰਕ ਵੀ ਹੋ ਰਹੇ। ਉਨ੍ਹਾਂ ਆਖਿਆ ਕਿ ਮੇਰੇ ਭਰਾ ਦਰਸ਼ਨ ਸਿੰਘ ਅਮਰੀਕਾ ਤੋਂ ਇੱਥੇ ਆਏ ਹਨ ਅਤੇ ਉਨ੍ਹਾਂ ਦੇ ਸਬੰਧ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੇ ਹਨ। ਉਹ ਚਾਹੁੰਦੇ ਹਨ ਕਿ ਪੰਜਾਬ ਵਿਚ ਦੋਹਾਂ ਪਾਰਟੀਆਂ ਦੇ ਵਿਚਕਾਰ ਸਮਝੌਤਾ ਹੋਵੇ। ਦੋਵੇਂ ਸਿਆਸੀ ਧਿਰਾਂ ਵੀ ਇਹੀ ਚਾਹੁੰਦੀਆਂ ਹਨ ਕਿ ਇਹ ਗੱਠਜੋੜ ਸਿਰੇ ਲੱਗੇ। ਇਸ ਲਈ ਸਮਝੌਤੇ ਦੀ ਬਹੁਤ ਵੱਧ ਸੰਭਾਵਨਾ ਹੈ।