ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਮੇਲ)- ਅਕਾਲੀ ਦਲ ਦੇ ਵਫਦ ਵਲੋਂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੋ ਕਿ ਤਨਖਾਹੀਆ ਕਰਾਰ ਦਿੱਤੇ ਗਏ ਹਨ, ਉਨ੍ਹਾਂ ਨੂੰ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਬਾਰੇ ਫੈਸਲਾ ਜਲਦੀ ਦਿੱਤਾ ਜਾਵੇ, ਤਾਂ ਜੋ ਉਹ ਮੌਜੂਦਾ ਹਾਲਾਤ ‘ਚ ਪਾਰਟੀ ਸਰਗਰਮੀਆਂ ਦੀ ਅਗਵਾਈ ਕਰ ਸਕਣ। ਡਾਕਟਰ ਚੀਮਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਚੋਣ ਲੜਨ ਲਈ ਵਿਰੋਧੀ ਧਿਰ ਵਲੋਂ ਬਣਾਏ ਗਏ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਭਾਜਪਾ, ਆਰ.ਐੱਸ.ਐੱਸ. ਅਤੇ ‘ਆਪ’ ਦੀ ਪੰਜਾਬ ਸਰਕਾਰ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਮੈਂਬਰਾਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਕਾਰਜਕਾਰੀ ਪ੍ਰਧਾਨ ਦੀ ਅਗਵਾਈ ‘ਚ ਜਥੇਦਾਰ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ
