#PUNJAB

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਉਮੀਦਵਾਰ ਦਾ ਐਲਾਨ!

ਸਮਰਾਲਾ, 2 ਮਾਰਚ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਾਲਾ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਾਲਾ ਹਲਕੇ ਵਿਚ ਪੰਜਾਬ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਇਸ਼ਾਰਿਆਂ-ਇਸ਼ਾਰਿਆਂ ‘ਚ ਪਰਮਜੀਤ ਸਿੰਘ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ।
ਉਨ੍ਹਾਂ ਕਿਹਾ ਕਿ ਜਿਸ ਹਲਕੇ ਦਾ ਉਮੀਦਵਾਰ ਚੰਗਾ ਹੋਵੇਗਾ, ਉਸ ਹਲਕੇ ਦੇ ਲੋਕਾਂ ਨੂੰ ਕੋਈ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪਰਮਜੀਤ ਸਿੰਘ ਬਹੁਤ ਹੀ ਮਿਹਨਤੀ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਹਲਕੇ ਦੇ ਲੋਕ ਪਰਮਜੀਤ ਸਿੰਘ ਨੂੰ ਵਿਧਾਇਕ ਬਣਾਉਣਗੇ ਅਤੇ ਸਰਕਾਰ ਆਉਣ ‘ਤੇ ਪਰਮਜੀਤ ਨੂੰ ਵੱਡੀ ਤਰੱਕੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਖਜ਼ਾਨੇ ਵਿਚ ਕੋਈ ਕਮੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਬਚਾ ਕੇ ਦਿੱਲੀ ਵਾਲੇ ਲੁਟੇਰਿਆਂ ਨੂੰ ਪੰਜਾਬ ਵਿਚੋਂ ਭਜਾਉਣਾ ਹੈ।