#PUNJAB

ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਉਣ ਲਈ ਅਕਾਲੀ ਦਲ (ਅ) ਦਾ ਵਫ਼ਦ ਮੁੱਖ ਸਕੱਤਰ ਨੂੰ ਮਿਲਿਆ

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਜੂਨ (ਪੰਜਾਬ ਮੇਲ)- ਅਕਾਲੀ ਦਲ ਅੰਮ੍ਰਿਤਸਰ ਦਾ ਇੱਕ ਵਫ਼ਦ ਪੰਜਾਬ ਦੇ ਮੁੱਖ ਸਕੱਤਰ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਲਈ ਲੋੜੀਂਦੇ ਆਦੇਸ਼ ਦਿੱਤੇ ਜਾਣ। ਵਫ਼ਦ ਵਿਚ ਪਾਰਟੀ ਦੇ ਮੁੱਖ ਬੁਲਾਰੇ, ਸਿਆਸੀ ਅਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ, ਯੂਥ ਵਿੰਗ ਦੇ ਸਰਪਰਸਤ ਇਮਾਨ ਸਿੰਘ ਮਾਨ, ਕੁਸ਼ਲਪਾਲ ਸਿੰਘ ਮਾਨ ਅਤੇ ਭੋਗਤੀ ਸਿੰਘ ਐਡਵੋਕੇਟ ਆਦਿ ਸ਼ਾਮਲ ਹੋਏ। ਉਨ੍ਹਾਂ ਉਨ੍ਹਾਂ ਮੰਗ ਕੀਤੀ ਕਿ ਵੋਟਾਂ ਬਣਾਉਣ ਦਾ ਜਲਦ ਅਮਲ ਸ਼ੁਰੂ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਸ਼੍ਰੀ ਜੰਜੂਆ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਮੁੱਖ ਮੰਤਰੀ ਨਾਲ ਗੱਲ ਕਰ ਕੇ ਇਸ ਸਬੰਧੀ ਅਗਲੀ ਕਾਰਵਾਈ ਕਰਨਗੇ ਅਤੇ ਇਨ੍ਹਾਂ ਚੋਣਾਂ ਨੂੰ ਕਰਵਾਉਣ ਦੀ ਮਿਤੀ ਤੈਅ ਕਰ ਕੇ ਐਲਾਨ ਕਰਵਾਉਣ ਦੀ ਜ਼ਿੰਮੇਵਾਰੀ ਨਿਭਾਉਣਗੇ।

Leave a comment