#PUNJAB

ਸ਼੍ਰੋਮਣੀ ਕਮੇਟੀ ਵੱਲੋਂ ਡਰੈੱਸ ਕੋਡ ਲਾਗੂ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਮੇਲ)-ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀਆਂ, ਰਾਗੀਆਂ ਤੇ ਹੋਰ ਅਮਲੇ ਵਾਸਤੇ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਇਹ ਡਰੈੱਸ ਕੋਡ ਸਿਰਫ ਸ੍ਰੀ ਦਰਬਾਰ ਸਾਹਿਬ ਵਾਸਤੇ ਹੀ ਨਹੀਂ, ਸਗੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਿਆਂ ਵਿਚ ਪ੍ਰਕਾਸ਼ ਅਸਥਾਨ ਵਿਖੇ ਡਿਊਟੀ ਦੇ ਰਹੇ ਅਮਲੇ ‘ਤੇ ਲਾਗੂ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਹ ਫੈਸਲਾ ਬੀਤੇ ਦਿਨ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ ਸੀ। ਹੁਣ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸੈਕਸ਼ਨ 85 ਹੇਠ ਆਉਂਦੇ ਸਾਰੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਇਸ ਸਬੰਧੀ ਪੱਤਰ ਭੇਜ ਕੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਡਰੈੱਸ ਕੋਡ ਤਹਿਤ ਗੁਰਦੁਆਰੇ ਵਿਚ ਪ੍ਰਕਾਸ਼ ਅਸਥਾਨ ਵਾਲੇ ਸਥਾਨ ਵਿਚ ਕੰਮ ਕਰਨ ਵਾਲੇ ਰਾਗੀਆਂ, ਗ੍ਰੰਥੀਆਂ ਅਤੇ ਹੋਰਨਾਂ ਵਾਸਤੇ ਕੁੜਤਾ ਪਜਾਮਾ ਅਤੇ ਖਾਸ ਕਰਕੇ ਚੂੜੀਦਾਰ ਪਜਾਮਾ ਜਾਂ ਝੋਲੀਦਾਰ ਪਜਾਮਾ ਪਹਿਨਣਾ ਲਾਜ਼ਮੀ ਹੋਵੇਗਾ।