#PUNJAB

ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਹਾਲਾਤ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਰੋਸ ਮਾਰਚ

ਚੰਡੀਗੜ੍ਹ, 31 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੌਜੂਦਾ ਹਾਲਾਤ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਅੱਜ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਵਲੋਂ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਇਹ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਡੀ.ਸੀ. ਦਫ਼ਤਰ ਪੁੱਜਿਆ। ਡੀ.ਸੀ. ਦੀ ਗ਼ੈਰਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ। ਰੋਸ ਮਾਰਚ ਬਾਅਦ ਕਿਚਲੂ ਚੌਕ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਪੰਜਾਬ ਸਰਕਾਰ ਦੀ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਕਾਰਨ ਸਖ਼ਤ ਆਲੋਚਨਾ ਕੀਤੀ।

Leave a comment