ਸਾਬਕਾ ਅਕਾਲੀ ਮੰਤਰੀ ਸ. ਲੰਗਾਹ ਨੂੰ ਸੰਭਾਵਿਤ ਮੁਆਫ਼ੀ ਦਾ ਵਿਰੋਧ

152
Share

ਅੰਮਿ੍ਰਤਸਰ, 22 ਅਪ੍ਰੈਲ (ਪੰਜਾਬ ਮੇਲ)-ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ, ਜਿਸ ਨੂੰ ਸ੍ਰੀ ਅਕਾਲ ਤਖ਼ਤ ਨੇ ਪਰਾਈ ਔਰਤ ਨਾਲ ਸਬੰਧ ਦੇ ਦੋਸ਼ ਹੇਠ ਪੰਥ ’ਚੋਂ ਛੇਕਿਆ ਹੋਇਆ ਹੈ, ਨੂੰ ਮੁੜ ਪੰਥ ’ਚ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਤਹਿਤ ਬੁੱਧਵਾਰ ਨੂੰ ਕੁਝ ਲੋਕਾਂ ਨੇ ਇਥੇ ਅਕਾਲ ਤਖ਼ਤ ਨੇੜੇ ਵਿਰੋਧ ਦਾ ਪ੍ਰਗਟਾਵਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ’ਚ ਮੰਗ-ਪੱਤਰ ਵੀ ਦਿੱਤਾ।
ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਿੱਖ ਸੰਗਤ ਗੁਰਦਾਸਪੁਰ ਜ਼ਿਲ੍ਹੇ ਤੋਂ ਆਈ ਹੈ ਤੇ ਪੰਥ ’ਚੋਂ ਛੇਕੇ ਲੰਗਾਹ ਨੂੰ ਮੁਆਫ਼ੀ ਦਿੱਤੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਉਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਦਾ ਦੋਸ਼ ਮੁਆਫ਼ੀ ਯੋਗ ਨਹੀਂ ਹੈ। ਉਨ੍ਹਾਂ ਇਸ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ਮੰਗ-ਪੱਤਰ ਵੀ ਦਿੱਤਾ, ਜਿਸ ਵਿਚ ਉਸ ਨੂੰ ਮੁਆਫ਼ੀ ਨਾ ਦੇਣ ਦੀ ਅਪੀਲ ਕੀਤੀ ਗਈ ਹੈ।

Share