ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਆਪਣੀ ਅਧਿਕਾਰਤ ਵੈਬਸਾਈਟ ਲਾਂਚ

390
Share

ਵਾਸ਼ਿੰਗਟਨ, 31 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਨੇ ਆਪਣੀ ਅਧਿਕਾਰਤ ਵੈਬਸਾਈਟ 45office.com ਲਾਂਚ ਕੀਤੀ ਹੈ। ਇਸ ਵੈਬਸਾਈਟ ਨੂੰ ਅਮਰੀਕ ਦੇ 45ਵੇਂ ਰਾਸ਼ਟਰਪਤੀ ਦੇ ਹੁਣ ਤੱਕ ਕੀਤੇ ਗਏ ਸਾਰੇ ਕੰਮਾਂ ਦੀ ਜਾਣਕਾਰੀ ਦੇ ਨਾਲ ਜਨਤਾ ਨਾਲ ਸਿੱਧੇ ਜੁੜਨ ਦਾ ਵੀ ਪਲੇਟਫਾਰਮ ਬਣਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਟਰੰਪ ਸਿੱਧੇ ਜਨਤਾ ਨਾਲ ਜੁੜ ਕੇ 2024 ਦੀਆਂ ਚੁਣਾਵੀਂ ਤਿਆਰੀਆਂ ’ਚ ਲੱਗੇ ਹੋਏ ਹਨ, ਉਸੇ ਕ੍ਰਮ ’ਚ ਇਹ ਕਦਮ ਮਹੱਵਤਪੂਰਨ ਮੰਨਿਆ ਜਾ ਰਿਹਾ ਹੈ।
ਵੈਬਸਾਈਟ ’ਚ ਟਰੰਪ ਨੇ ਆਪਣੀ ਪਤਨੀ ਅਤੇ ਸਾਬਕਾ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਨੂੰ ਵੀ ਪ੍ਰਮੁੱਖਤਾ ਦਿੱਤੀ ਹੈ। ਵੈਬਸਾਈਟ ਦੇ ਮੁੱਖ ਸਫੇ ’ਤੇ ਉਨ੍ਹਾਂ ਦੀ ਤਸਵੀਰ ਨੂੰ ਵਿਸ਼ੇਸ਼ ਜਗ੍ਹਾ ਦਿੱਤੀ ਗਈ ਹੈ। ਇਸ ਵੈਬਸਾਈਟ ਦੇ ਮਾਧਿਅਮ ਨਾਲ ਅਮਰੀਕੀ ਜਨਤਾ ਉਨ੍ਹਾਂ ਨੂੰ ਵਧਾਈ ਦੇਣ ਦੇ ਨਾਲ ਹੀ ਕਿਸੇ ਵੀ ਵਿਸ਼ੇ ’ਤੇ ਆਪਣੀ ਰਾਏ ਦੇ ਸਕਦੀ ਹੈ। ਟਰੰਪ ਦੇ ਹੋਣ ਵਾਲੇ ਪ੍ਰੋਗਰਾਮਾਂ ’ਚ ਵੀ ਇਸੇ ਵੈਬਸਾਈਟ ਦੇ ਮਾਧਿਅਮ ਤੋਂ ਸ਼ਾਮਲ ਹੋਇਆ ਜਾ ਸਕੇਗਾ। ਗੌਰਤਲਬ ਹੈ ਕਿ 6 ਜਨਵਰੀ ਨੂੰ ਸੰਸਦ ਵਿਚ ਹਿੰਸਾ ਦੇ ਬਾਅਦ ਇੰਟਰਨੈੱਟ ਮੀਡੀਆ ਦੇ ਕਈ ਪਲੇਟਫਾਰਮਾਂ ਨੇ ਟਰੰਪ ਨੂੰ ਬਲਾਕ ਕਰ ਦਿੱਤਾ ਸੀ। ਉਸ ਦੇ ਬਾਅਦ ਪਹਿਲੀ ਵਾਰ ਇਸ ਵੈਬਸਾਈਟ ਦੇ ਮਾਧਿਅਮ ਨਾਲ ਟਰੰਪ ਜਨਤਾ ਨਾਲ ਜੁੜਨ ਜਾ ਰਹੇ ਹਨ।

Share