ਵਾਸ਼ਿੰਗਟਨ, 1 ਜੂਨ (ਪੰਜਾਬ ਮੇਲ)- ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਮਿਸ਼ੇਲ ਓਬਾਮਾ ਦੀ ਮਾਂ ਮਰੀਆਂ ਸ਼ੀਲਡਸ ਰੌਬਿਨਸਨ ਦਾ ਦੇਹਾਂਤ ਹੋ ਗਿਆ ਹੈ। ਉਹ 86 ਸਾਲ ਦੇ ਸਨ। ਉਹ ਆਪਣੇ ਜਵਾਈ ਬਰਾਕ ਓਬਾਮਾ ਰਾਸ਼ਟਰਪਤੀ ਚੁਣੇ ਜਾਣ ਬਾਅਦ ਪਰਿਵਾਰ ਨਾਲ ਵ੍ਹਾਈਟ ਹਾਊਸ ਵਿਚ ਰਹੀ ਸੀ। ਮਿਸ਼ੇਲ ਓਬਾਮਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਰੌਬਿਨਸਨ ਦੀ ਮੌਤ ਦੀ ਜਾਣਕਾਰੀ ਦਿੱਤੀ। ਰੌਬਿਨਸਨ ਦੀ ਮੌਤ ਤੋਂ ਪਹਿਲਾਂ ਉਨ੍ਹਾ ਦੇ ਪਤੀ ਦੀ ਮੌਤ ਹੋ ਚੁੱਕੀ ਸੀ।
ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੀ ਸੱਸ ਦਾ ਦੇਹਾਂਤ
