#PUNJAB

ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਦੀ ਜ਼ਮਾਨਤ ਅਰਜ਼ੀ ਰੱਦ

ਅੰਮ੍ਰਿਤਸਰ, 23 ਅਗਸਤ (ਪੰਜਾਬ ਮੇਲ)- ਇਥੋਂ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓ.ਪੀ. ਸੋਨੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਉਨ੍ਹਾਂ ’ਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹਨ। ਫਿਲਹਾਲ ਉਹ ਨਿਆਂਇਕ ਹਿਰਾਸਤ ਵਿਚ ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਹਨ। ਵਿਜੀਲੈਂਸ ਦੇ ਇਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਵੇਰਵਿਆਂ ਮੁਤਾਬਿਕ ਸ਼੍ਰੀ ਸੋਨੀ ਨੇ ਮੈਡੀਕਲ ਆਧਾਰ ’ਤੇ ਅੰਤਰਿਮ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਓ.ਪੀ. ਸੋਨੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਪਰਦੀਪ ਸੈਣੀ ਨੇ ਕਿਹਾ ਕਿ ਉਹ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕਰਨਗੇ। ਵਿਜੀਲੈਂਸ ਨੇ ਸੋਨੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) (ਬੀ) ਅਤੇ 13 (2) ਤਹਿਤ ਕੇਸ ਦਰਜ ਕੀਤਾ ਸੀ।

Leave a comment