#PUNJAB

ਸਾਬਕਾ ਕਾਂਗਰਸੀ ਵਿਧਾਇਕ ਦੀ ਜ਼ਮਾਨਤ ਦੀ ਦਰਖ਼ਾਸਤ ਰੱਦ

ਫ਼ਰੀਦਕੋਟ, 6 ਜੂਨ (ਪੰਜਾਬ ਮੇਲ)- ਆਮਦਨ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਮਾਮਲੇ ‘ਚ ਸਥਾਨਕ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤੇ ਇਲਾਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ ਦੀ ਜ਼ਮਾਨਤ ਦੀ ਦਰਖਾਸਤ ਨੂੰ ਸਥਾਨਕ ਐਡੀਸ਼ਨਲ ਸ਼ੈਸ਼ਨ ਜੱਜ ਦੀ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਜੁਡੀਸ਼ੀਅਲ ਰੀਮਾਂਡ ‘ਤੇ ਚੱਲ ਰਹੇ ਅਤੇ ਨਾਭਾ ਜੇਲ੍ਹ ‘ਚ ਬੰਦ ਸਾਬਕਾ ਵਿਧਾਇਕ ਦੀ ਪੇਸ਼ੀ ਹੁਣ 7 ਜੂਨ ਨੂੰ ਹੋਵੇਗੀ।
ਇੱਥੇ ਇਹ ਦੱਸਣਯੋਗ ਹੈ ਕਿ ਸਥਾਨਕ ਵਿਜੀਲੈਂਸ ਵਿਭਾਗ ਵੱਲੋਂ ਕਾਂਗਰਸੀ ਵਿਧਾਇਕ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਸ਼ਿਕਾਇਤ ਦੀ ਪੜਤਾਲ ਅਤੇ ਪੁੱਛਗਿੱਛ ਕਰਨ ਉਪਰੰਤ ਬੀਤੀ 15 ਮਈ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ 22 ਮਈ ਤੱਕ ਪੁਲਿਸ ਰੀਮਾਂਡ ਹਾਸਲ ਕੀਤਾ ਗਿਆ ਸੀ। ਪੁਲਿਸ ਰੀਮਾਂਡ ਖਤਮ ਹੋਣ ਉਪਰੰਤ ਅਦਾਲਤ ਦੇ ਹੁਕਮਾਂ ਅਨੁਸਾਰ ਸਾਬਕਾ ਵਿਧਾਇਕ ਨੂੰ ਜੁਡੀਸ਼ੀਅਲ ਰੀਮਾਂਡ ‘ਤੇ ਭੇਜ ਦਿੱਤਾ ਗਿਆ ਸੀ।

Leave a comment